ਪੰਜਾਬ

punjab

ETV Bharat / international

ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣੇ ਜੋਅ ਬਾਇਡਨ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ - inauguration day biden

ਬੁੱਧਵਾਰ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਅਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਲਈ। ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਹਨ। ਕਮਲਾ ਹੈਰਿਸ ਅਮਰੀਕਾ ਦੀ 49ਵੀਂ ਉਪਰਾਸ਼ਟਰਪਤੀ ਹੈ।

ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣੇ ਜੋਅ ਬਾਇਡਨ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ
ਅਮਰੀਕਾ ਦੇ 46ਵੇਂ ਰਾਸ਼ਟਰਪਤੀ ਬਣੇ ਜੋਅ ਬਾਇਡਨ, ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

By

Published : Jan 20, 2021, 10:51 PM IST

Updated : Jan 20, 2021, 11:03 PM IST

ਵਾਸ਼ਿੰਗਟਨ: ਬੁੱਧਵਾਰ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਅਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਲਈ। ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਹਨ। ਕਮਲਾ ਹੈਰਿਸ ਅਮਰੀਕਾ ਦੀ 49ਵੀਂ ਉਪ ਰਾਸ਼ਟਰਪਤੀ ਹੈ।

ਕਮਲਾ ਹੈਰਿਸ ਅਮਰੀਕਾ ਦੀ ਪਹਿਲੀ ਮਹਿਲਾ ਉਪ ਰਾਸ਼ਟਰਪਤੀ ਹੈ। ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਬਣ ਕੇ ਇਤਿਹਾਸ ਰਚ ਦਿੱਤਾ ਹੈ।

ਸਹੁੰ ਚੁੱਕ ਸਮਾਗਮ ਵਿੱਚ ਜੋਅ ਬਾਇਡਨ ਨੇ ਆਪਣੇ ਪਹਿਲੇ ਭਾਸ਼ਣ ਵਿੱਚ ਕਿਹਾ ਕਿ ਇਹ ਅਮਰੀਕਾ ਦਾ ਦਿਨ ਹੈ। ਇਹ ਲੋਕਤੰਤਰ ਦੀ ਜਿੱਤ ਹੈ ਅਤੇ ਜਸ਼ਨ ਦਾ ਸਮਾਂ ਹੈ। ਨਵਾਂ ਇਤਿਹਾਸ ਬਣ ਰਿਹਾ ਹੈ। ਇਸ ਦੇ ਨਾਲ ਹੀ ਜੋਅ ਬਾਇਡਨ ਨੇ ਕਿਹਾ ਕਿ ਅੱਜ ਇਸ ਜਨਵਰੀ ਦੇ ਦਿਨ, ਮੇਰੀ ਪੂਰੀ ਆਤਮਾ ਇਸ ਵਿੱਚ ਹੈ। ਅਮਰੀਕਾ ਨੂੰ ਲਿਆਉਣਾ, ਆਪਣੇ ਲੋਕਾਂ ਨੂੰ ਇਕਜੁੱਟ ਕਰਨਾ, ਸਾਡੀ ਕੌਮ ਨੂੰ ਏਕਤਾ।

ਸਹੁੰ ਚੁੱਕ ਸਮਾਗਮ ਦੌਰਾਨ ਪੀਐਮ ਨਰਿੰਦਰ ਮੋਦੀ ਨੇ ਟਵੀਟ ਕਰਕੇ ਜੋਅ ਬਾਇਡਨ ਨੂੰ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਦੋਨੋਂ ਮਿਲ ਕੇ ਕੰਮ ਕਰਾਂਗੇ।

Last Updated : Jan 20, 2021, 11:03 PM IST

ABOUT THE AUTHOR

...view details