ਕਸ਼ਮੀਰ ਮੁੱਦਾ: 'ਭਾਰਤ ਨੇ ਕਿਸੇ ਤੋਂ ਨਹੀਂ ਮੰਗਿਆ ਵਿਚੋਲਪੁਣਾ' - ਅਮਰੀਕਾ
ਭਾਰਤ ਨੇ ਅਮਰੀਕਾ ਦੇ ਉਸ ਦਾਅਵੇ ਤੋਂ ਇਨਕਾਰ ਕੀਤਾ ਹੈ ਜਿਸ 'ਚ ਕਿਹਾ ਗਿਆ ਕਿ ਭਾਰਤ ਨੇ ਕਸ਼ਮੀਰ ਮੁੱਦੇ ਦੇ ਹੱਲ ਲਈ ਅਮਰੀਕਾ ਨੂੰ ਵਿਚੋਲਗੀ ਲਈ ਬੇਨਤੀ ਕੀਤੀ ਸੀ।
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਅਮਰੀਕਾ ਨੇ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਦੀ ਪੇਸ਼ ਕੀਤੀ ਜਿਸ ਤੋਂ ਭਾਰਤ ਨੇ ਇਨਕਾਰ ਕਰ ਦਿੱਤਾ।
ਦਰਅਸਲ, ਅਮਰੀਕਾ ਵੱਲੋਂ ਬਿਆਨ ਜਾਰੀ ਕੀਤਾ ਗਿਆ ਸੀ, ਜਿਸ 'ਚ ਇਹ ਕਿਹਾ ਕਿ ਭਾਰਤ ਤੇ ਪਾਕਿਸਤਾਨ ਵੱਲੋਂ ਵਿਚੋਲਗੀ ਲਈ ਬੇਨਤੀ ਕੀਤੀ ਗਈ ਸੀ। ਜਦਕਿ ਭਾਰਤ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇੱਕ ਟਵੀਟ ’ਚ ਕਿਹਾ ਕਿ- ‘ਅਸੀਂ ਮੀਡੀਆ ’ਚ ਆਏ ਡੋਨਾਲਡ ਟਰੰਪ ਦੇ ਉਸ ਬਿਆਨ ਨੂੰ ਸੁਣਿਆ ਹੈ; ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਜੇ ਭਾਰਤ ਤੇ ਪਾਕਿਸਤਾਨ ਵੱਲੋਂ ਅਜਿਹੀ ਬੇਨਤੀ ਕੀਤੀ ਜਾਂਦੀ ਹੈ, ਤਾਂ ਉਹ ਕਸ਼ਮੀਰ ਮੁੱਦੇ ’ਤੇ ਵਿਚੋਲਗੀ ਲਈ ਤਿਆਰ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੋਨਾਲਡ ਟਰੰਪ ਅਜਿਹੀ ਕੋਈ ਬੇਨਤੀ ਨਹੀਂ ਕੀਤੀ ਗਈ।