ਸੀਏਟਲ: ਸੰਯੁਕਤ ਰਾਜ ਵਿੱਚ ਭਾਰਤੀ ਪ੍ਰਵਾਸੀਆਂ ਦੇ ਮੈਂਬਰ ਹਾਲ ਵਿਖੇ ਹਾਲ 'ਚ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ 'ਚ ਐਟਲਾਂਟਾ ਅਤੇ ਸੀਏਟਲ ਸ਼ਹਿਰਾਂ 'ਚ ਰੈਲੀਆਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਕਈ ਭਾਰਤੀ-ਅਮਰੀਕੀ ਲੋਕਾਂ ਨੇ ਇਸ ਦਾ ਸਮਰਥਨ ਕੀਤਾ।
ਸੀਏਟਲ ਵਿੱਚ ਸੀਏਏ ਪੱਖੀ ਪ੍ਰਦਰਸ਼ਨ 40 ਭਾਰਤੀ-ਅਮਰੀਕੀਆਂ ਦੇ ਸਮੂਹ ਦੁਆਰਾ ਕੀਤਾ ਗਿਆ। ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਨੇ ਨਾਗਰਿਕਤਾ ਕਾਨੂੰਨ ਨੂੰ ਵਿਤਕਰੇ ਵਾਲਾ ਨਾ ਦੱਸਦੇ ਹੋਏ ਇਸ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਗਰਿਕਤਾ ਕਾਨੂੰਨ ਘੱਟਗਿਣਤੀ ਲੋਕਾਂ ਦਾ ਸਮਰਥਨ ਕਰਦਾ ਹੈ। "
ਇਹ ਐਕਟ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਤੋਂ ਧਾਰਮਿਕ ਅਤਿਆਚਾਰ ਤੋਂ ਭੱਜ ਰਹੇ ਹਿੰਦੂ, ਈਸਾਈ, ਸਿੱਖ, ਬੋਧੀ ਅਤੇ ਪਾਰਸੀ ਭਾਈਚਾਰਿਆਂ ਦੇ ਸ਼ਰਨਾਰਥੀਆਂ ਨੂੰ ਨਾਗਰਿਕਤਾ ਪ੍ਰਦਾਨ ਕਰੇਗਾ। ਜੋ ਕਿ 31 ਦਸੰਬਰ, 2014 ਨੂੰ ਜਾਂ ਇਸ ਤੋਂ ਪਹਿਲਾਂ ਭਾਰਤ 'ਚ ਦਾਖਲ ਹੋਏ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਵਾਉਂਦਾ ਹੈ।