ਪੰਜਾਬ

punjab

ETV Bharat / international

ਜਲੰਧਰ ਦੇ ਗੱਭਰੂ ਦੀ ਕੈਨੇਡਾ 'ਚ ਹੋਈ ਹਾਦਸੇ 'ਚ ਗਈ ਜਾਨ - ਕੈਨੇਡਾ 'ਚ ਹੋਇਆ ਹਾਦਸਾ

ਜਲੰਧਰ ਦੇ ਰਹਿਣ ਵਾਲੇ ਨੌਜਵਾਨ ਤਨਵੀਰ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਫ਼ੋਟੋ

By

Published : Oct 6, 2019, 7:45 PM IST

ਜਲੰਧਰ: ਸ਼ਹਿਰ ਵਿੱਚ ਰਹਿਣ ਵਾਲੇ ਨੌਜਵਾਨ ਤਨਵੀਰ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੇ ਪਰਿਵਾਰ ਵਿੱਚ ਮਾਤਮ ਛਾਇਆ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ।

ਵੀਡੀਓ

ਇਸ ਬਾਰੇ ਮ੍ਰਿਤਕ ਤਨਵੀਰ ਦੇ ਪਿਤਾ ਨੇ ਦੱਸਿਆ ਕਿ ਉਹ ਅਪ੍ਰੈਲ 2019 ਵਿੱਚ ਸੇਂਟ ਕਲੇਅਰ ਕਾਲਜ ਵਿੱਚ ਦਾਖ਼ਲਾ ਲੈ ਕੇ ਕੈਨੇਡਾ ਗਿਆ ਸੀ। ਉੱਥੇ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿੱਚ ਉਨ੍ਹਾਂ ਦਾ ਪੁੱਤਰ ਵੀ ਸ਼ਾਮਿਲ ਹੈ। ਉਨ੍ਹਾਂ ਨੂੰ ਕੈਨੇਡਾ ਤੋਂ ਇਕ ਪੁਲਿਸ ਮੁਲਾਜ਼ਮ ਨੇ ਫ਼ੋਨ ਕਰਕੇ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ।

ਫ਼ਿਲਹਾਲ ਉੱਥੇ ਦੇ ਧਾਰਮਿਕ ਸੰਗਠਨ ਸੇਵਾ ਹੁਣ ਤਨਵੀਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਜ਼ਰੂਰੀ ਰਸਮੀ-ਰਿਵਾਜ ਪੂਰੇ ਕਰ ਰਹੇ ਹਨ।

ABOUT THE AUTHOR

...view details