ਵਾਸ਼ਿੰਗਟਨ: ਦੁਨੀਆਂ ਭਰ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਉੱਥੇ ਹੀ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਈਡਨ ਨੇ ਜਨਤਕ ਤੌਰ 'ਤੇ ਟੀਵੀ ਦੇ ਲਾਈਵ ਪ੍ਰੋਗਰਾਮ ਵਿੱਚ ਕੋਵਿਡ ਵੈਕਸੀਨ ਲਗਵਾਈ। ਬਾਈਡੇਨ ਦੇ ਟੀਕਾਕਰਨ ਦਾ ਟੀਵੀ 'ਤੇ ਸਿੱਧਾ ਪ੍ਰਸਾਰਣ ਅਮਰੀਕਾ ਦੇ ਲੋਕਾਂ 'ਚ ਵੈਕਸੀਨ ਨੂੰ ਲੈ ਕੇ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕੀਤਾ ਗਿਆ।
ਲੋਕਾਂ ਦੇ ਡਰ ਨੂੰ ਦੂਰ ਕਰਨ ਲਈ ਲਾਈਵ ਹੋ ਕੇ ਜੋਅ ਬਾਈਡਨ ਨੇ ਲਵਾਈ ਕੋਵਿਡ ਵੈਕਸੀਨ - ਜੋਅ ਬਾਈਡਨ
ਲੋਕਾਂ 'ਚ ਕੋਵਿਡ ਵੈਕਸੀਨ ਨੂੰ ਲੈ ਕੇ ਵਿਸ਼ਵਾਸ ਵਧਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਈਡਨ ਨੇ ਟੀਵੀ ਦੇ ਲਾਈਵ ਪ੍ਰੋਗਰਾਮ ਵਿੱਚ ਕੋਵਿਡ ਵੈਕਸੀਨ ਲਗਵਾਈ।
ਜੋਅ ਬਾਈਡਨ ਨੇ ਲਵਾਈ ਕੋਵਿਡ ਵੈਕਸੀਨ
ਵੈਕਸੀਨ ਲਗਵਾਉਣ ਤੋਂ ਬਾਅਦ ਜੋ ਬਾਈਡਨ ਨੇ ਟਵਿੱਟਰ 'ਤੇ ਅਮਰੀਕੀ ਲੋਕਾਂ ਨੂੰ ਅਪੀਲ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। 78 ਸਾਲਾ ਬਾਈਡਨ ਨੂੰ ਡੇਲਾਵੇਅਰ ਦੇ ਨਵਾਰਕ 'ਚ ਕ੍ਰਿਸਟੀਨਾ ਹਸਪਤਾਲ 'ਚ ਫਾਈਜ਼ਰ-ਬਾਇਓਨਟੇਕ ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਗਈ। ਦੱਸ ਦਈਏ ਕਿ ਬਾਈਡਨ ਨੂੰ ਕੋਰੋਨਾ ਵੈਕਸੀਨ ਦੀ ਅਜੇ ਪਹਿਲੀ ਡੋਜ਼ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਕੁਝ ਦਿਨਾਂ ਬਾਅਦ ਬਾਈਡਨ ਨੂੰ ਕੋਵਿਡ ਵੈਕਸੀਨ ਦਾ ਦੂਜਾ ਡੋਜ਼ ਦਿੱਤਾ ਜਾਵੇਗਾ।