ਵਾਸ਼ਿੰਗਟਨ:ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਪਿਛਲੇ ਮਹੀਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਵੈਰੀਐਂਟ (Omicron variant) ਦੇ ਫੈਲਣ ਕਾਰਨ 8 ਅਫਰੀਕੀ ਦੇਸ਼ਾਂ 'ਤੇ ਕੋਵਿਡ ਨਾਲ ਸਬੰਧਤ ਯਾਤਰਾ ਪਾਬੰਦੀ ਹਟਾ ਦਿੱਤੀ ਸੀ। ਇਨ੍ਹਾਂ ਦੇਸ਼ਾਂ ਵਿੱਚ ਬੋਤਸਵਾਨਾ, ਦੱਖਣੀ ਅਫਰੀਕਾ, ਮੋਜ਼ਾਮਬੀਕ, ਜ਼ਿੰਬਾਬਵੇ, ਨਾਮੀਬੀਆ, ਐਸਵਾਤੀਨੀ, ਲੇਸੋਥੋ ਅਤੇ ਮਲਾਵੀ ਸ਼ਾਮਲ ਹਨ। ਯਾਤਰਾ ਪਾਬੰਦੀਆਂ ਵਿੱਚ ਦਿੱਤੀ ਗਈ ਢਿੱਲ 31 ਦਸੰਬਰ ਦੀ ਅੱਧੀ ਰਾਤ ਤੋਂ ਲਾਗੂ ਹੋਵੇਗੀ।
ਇਹ ਵੀ ਪੜੋ:ਫਰਾਂਸ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਨਵੇਂ ਨਿਯਮਾਂ ਦਾ ਐਲਾਨ
ਜੋ ਬਾਈਡਨ ਨੇ ਮੰਗਲਵਾਰ ਨੂੰ ਪਾਬੰਦੀਆਂ ਹਟਾਉਣ ਦੀ ਐਲਾਨ ਕਰਦੇ ਹੋਏ ਕਿਹਾ ਕਿ ਇਹਨਾਂ ਬਦਲੇ ਹੋਏ ਹਾਲਾਤਾਂ ਦੇ ਮੱਦੇਨਜ਼ਰ, ਅਤੇ ਸੀਡੀਸੀ ਦੀ ਸਿਫ਼ਾਰਿਸ਼ ਦੇ ਅਧਾਰ 'ਤੇ, ਮੈਂ ਫੈਸਲਾ ਕੀਤਾ ਹੈ ਕਿ ਯਾਤਰਾ ਪਾਬੰਦੀਆਂ ਨੂੰ ਰੱਦ ਕਰਨਾ ਅਮਰੀਕਾ ਦੇ ਹਿੱਤ ਵਿੱਚ ਹੈ। ਜਨਤਕ ਸਿਹਤ ਦੀ ਰੱਖਿਆ ਲਈ ਹੁਣ ਯਾਤਰਾ ਪਾਬੰਦੀਆਂ ਜ਼ਰੂਰੀ ਨਹੀਂ ਹਨ।
ਪਿਛਲੇ ਕਈ ਹਫ਼ਤਿਆਂ ਵਿੱਚ ਓਮੀਕਰੋਨ ਵੈਰੀਐਂਟ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ, ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਨੇ ਯਾਤਰਾ ਪਾਬੰਦੀ ਹਟਾਉਣ ਦੀ ਸਿਫਾਰਸ਼ ਕੀਤੀ ਹੈ।