ਪੰਜਾਬ

punjab

ਵਿਸ਼ਵ ਭਰ 'ਚ 1.34 ਕਰੋੜ ਤੋਂ ਵੱਧ ਲੋਕ ਕੋਰੋਨਾ ਨਾਲ ਪੀੜਤ, ਮੌਤਾਂ ਦਾ ਅੰਕੜਾ 5.82 ਲੱਖ ਤੋਂ ਪਾਰ

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1,33,82,020 ਹੋ ਗਈ ਹੈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 5,80,020 ਲੋਕਾਂ ਦੀ ਜਾਨ ਜਾ ਚੁੱਕੀ ਹੈ।

By

Published : Jul 16, 2020, 6:41 AM IST

Published : Jul 16, 2020, 6:41 AM IST

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਹੁਣ ਤੱਕ ਵਿਸ਼ਵ ਭਰ 'ਚ 1.34 ਕਰੋੜ ਤੋਂ ਵੱਧ ਲੋਕ ਕੋਰੋਨਾ ਨਾਲ ਪੀੜਤ ਹਨ ਜਦ ਕਿ ਮਰਨ ਵਾਲਿਆਂ ਦੀ ਗਿਣਤੀ 5.82 ਲੱਖ ਨੂੰ ਪਾਰ ਕਰ ਗਈ ਹੈ। ਇਸ ਵਿਚਾਲੇ ਅਮਰੀਕਾ ਵਿੱਚ ਪਿਛਲੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਦੇ 62,000 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਕੋਰੋਨਾ ਨਾਲ ਸਭ ਤੋਂ ਪ੍ਰਭਾਵਿਤ ਦੇਸ਼ਾਂ ਵਿੱਚ ਅਮਰੀਕਾ ਦੁਨੀਆਂ ਭਰ ਵਿੱਚ ਪਹਿਲੇ, ਬ੍ਰਾਜ਼ੀਲ ਦੂਜੇ ਤੇ ਭਾਰਤ ਤੀਜੇ ਸਥਾਨ ਉੱਤੇ ਹੈ। ਅਮਰੀਕਾ ਦੀ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ ਵੱਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1,33,82,020 ਹੋ ਗਈ ਹੈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 5,80,020 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਅਮਰੀਕਾ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 3,448,625 ਤੱਕ ਪਹੁੰਚ ਗਈ ਹੈ ਅਤੇ 1,36, 699 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਬ੍ਰਾਜ਼ੀਲ ਵਿੱਚ ਹੁਣ ਤੱਕ 19,26,824 ਲੋਕ ਇਸ ਦੀ ਚਪੇਟ ਵਿੱਚ ਆਏ ਹਨ ਜਦਕਿ 74,133 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆ ਦੌਰਾਨ ਕੋਰੋਨਾ ਦੇ 29,429 ਮਾਮਲੇ ਸਾਹਮਣੇ ਆਏ ਹਨ ਜਿਲ ਕਾਰਨ ਦੇਸ਼ ਵਿੱਚ ਕੋਰੋਨਾ ਦੇ ਕੁੱਲ ਮਾਮਲੇ 9,36,181 ਹੋ ਗਏ। ਇਨ੍ਹਾਂ 24 ਘੰਟਿਆਂ ਦੌਰਾਨ ਹੀ 582 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਮੌਤਾਂ ਦਾ ਅੰਕੜਾ 24,309 ਤੱਕ ਪਹੁੰਚ ਗਿਆ ਹੈ।

ਰਾਹਤ ਦੀ ਖ਼ਬਰ ਇਹ ਹੈ ਕਿ ਭਾਰਤ ਵਿੱਚ ਪਿਛਲੇ 24 ਘੰਟਿਆ ਦੌਰਾਨ 20,572 ਕੋਰੋਨਾ ਪੀੜਤ ਸਿਹਤਯਾਬ ਹੋ ਕੇ ਆਪਣੇ ਘਰ ਪਰਤ ਗਏ ਹਨ ਜਿਸ ਕਾਰਨ ਹੁਣ ਤੱਕ 5,92,032 ਪੀੜਤ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ। ਇਸ ਸਮੇਂ ਦੇਸ਼ ਵਿੱਚ 3,19,840 ਕੋਰੋਨਾ ਦੇ ਮਾਮਲੇ ਐਕਟਿਵ ਹਨ।

ABOUT THE AUTHOR

...view details