ਪੰਜਾਬ

punjab

ETV Bharat / international

ਦੁਨੀਆ ਭਰ 'ਚ ਹਰ ਰੋਜ਼ ਕੋਰੋਨਾ ਵਾਇਰਸ ਦੇ ਢਾਈ ਲੱਖ ਤੋਂ ਵੱਧ ਮਾਮਲੇ ਆ ਰਹੇ ਸਾਹਮਣੇ - ਕੋਰੋਨਾ ਵਾਇਰਸ

ਦੁਨੀਆ ਵਿੱਚ ਹਰ ਰੋਜ਼ ਢਾਈ ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦਾ ਅੰਕੜਾ 1.44 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ ਗਿਣਤੀ 6 ਲੱਖ ਤੋਂ ਵੀ ਵੱਧ ਹੋ ਗਈ ਹੈ।

ਫ਼ੋਟੋ।
ਫ਼ੋਟੋ।

By

Published : Jul 20, 2020, 6:50 AM IST

ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1.44 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ ਮ੍ਰਿਤਕਾਂ ਦੀ ਗਿਣਤੀ 6 ਲੱਖ ਤੋਂ ਵੀ ਵੱਧ ਹੋ ਗਈ ਹੈ। ਅਮਰੀਕਾ ਮ੍ਰਿਤਕਾਂ ਦੀ ਗਿਣਤੀ ਦੇ ਮਾਮਲੇ ਵਿਚ ਸਭ ਤੋਂ ਉੱਪਰ ਹੈ ਜਿੱਥੇ ਹੁਣ ਤਕ 1.42 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆ ਵਿੱਚ ਹਰ ਰੋਜ਼ ਢਾਈ ਲੱਖ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ।

ਬ੍ਰਾਜ਼ੀਲ ਕੋਰੋਨਾ ਮਹਾਂਮਾਰੀ ਨਾਲ ਦੁਨੀਆ ਦਾ ਦੂਜਾ ਸਭ ਤੋਂ ਪ੍ਰਭਾਵਤ ਦੇਸ਼ ਹੈ ਜਿੱਥੇ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 20 ਲੱਖ ਨੂੰ ਪਾਰ ਕਰ ਗਈ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 70 ਹਜ਼ਾਰ ਤੋਂ ਵੱਧ ਦਰਜ ਕੀਤੀ ਗਈ ਹੈ।

ਬ੍ਰਿਟੇਨ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 827 ਨਵੇਂ ਮਾਮਲੇ ਸਾਹਮਣੇ ਆਏ ਹਨ। ਬ੍ਰਿਟੇਨ ਸਰਕਾਰ ਦੀ ਚਿੰਤਾ ਵੱਧ ਗਈ ਹੈ। ਹੁਣ ਤੱਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 294,066 ਨੂੰ ਪਾਰ ਕਰ ਗਈ ਹੈ। ਹੁਣ ਤੱਕ 45,273 ਲੋਕਾਂ ਦੀ ਮੌਤ ਹੋ ਗਈ ਹੈ।

ਜਰਮਨੀ ਵਿਚ ਕੋਰੋਨਾ ਵਾਇਰਸ ਦੇ 202 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਗਿਣਤੀ ਵਧ ਕੇ 2,01,574 ਹੋ ਗਈ ਹੈ। ਐਤਵਾਰ ਨੂੰ ਇਸ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9,084 ਹੋ ਗਈ ਹੈ।

ਪਾਕਿਸਤਾਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2,63,496 ਤੱਕ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਵਿੱਚ, 1,579 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਤੱਕ 2,04,276 ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਮ੍ਰਿਤਕਾਂ ਦੀ ਗਿਣਤੀ 5,568 ਤੱਕ ਪਹੁੰਚ ਗਈ ਹੈ।

ਭਾਰਤ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 11 ਲੱਖ ਤੋਂ ਪਾਰ ਹੋ ਗਈ ਹੈ। ਐਤਵਾਰ ਸ਼ਾਮ ਤੱਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,106,135 ਹੋ ਗਈ ਅਤੇ ਇਸ ਵਾਇਰਸ ਕਾਰਨ ਹੁਣ ਤੱਕ 27,428 ਜਾਨਾਂ ਜਾ ਚੁੱਕੀਆਂ ਹਨ। ਦੇਸ਼ ਵਿੱਚ ਇਸ ਵੇਲੇ 3,85,257 ਐਕਟਿਵ ਮਰੀਜ਼ ਹਨ ਅਤੇ 6,93,450 ਪੀੜਤ ਸਿਹਤਯਾਬ ਹੋ ਚੁੱਕੇ ਹਨ।

ABOUT THE AUTHOR

...view details