ਨਵੀਂ ਦਿੱਲੀ: ਪਿਛਲੇ ਸਾਲ ਦੇ ਅੰਤ ਤੋਂ ਪੂਰੀ ਦੁਨੀਆ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦੁਨੀਆ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 1 ਕਰੋੜ ਤੋਂ ਪਾਰ ਹੋ ਗਈ ਹੈ। ਦੂਜੇ ਪਾਸੇ ਮਰਨ ਵਾਲਿਆਂ ਦੀ ਗਿਣਤੀ 4.99 ਲੱਖ ਨੂੰ ਪਾਰ ਕਰਕੇ 5 ਲੱਖ ਦੇ ਨੇੜੇ ਪਹੁੰਚ ਗਈ ਹੈ। ਰਾਹਤ ਵਾਲੀ ਗੱਲ ਹੈ ਕਿ ਹੁਣ ਤੱਕ 5.03 ਲੋਕ ਇਸ ਬਿਮਾਰੀ ਨੂੰ ਹਰਾ ਠੀਕ ਹੋ ਗਏ ਹਨ।
ਹਾਲਾਂਕਿ ਅਮਰੀਕਾ ਵਿੱਚ ਮਰਨ ਵਾਲੀਆਂ ਦੀ ਗਿਣਤੀ 1.27 ਲੱਖ ਨੂੰ ਪਾਰ ਕਰ ਗਈ ਹੈ, ਪਰ ਬ੍ਰਾਜ਼ੀਲ ਵਿੱਚ ਸਥਿਤੀ ਬੇਕਾਬੂ ਹੈ। ਮਹਾਂਮਾਰੀ ਨਾਲ 56 ਹਜ਼ਾਰ ਤੋਂ ਵੱਧ ਮੌਤਾਂ ਤੇ ਕੋਰੋਨਾ ਮਰੀਜ਼ਾ ਦੀ ਗਿਣਤੀ 12.80 ਲੱਖ ਨੂੰ ਪਾਰ ਕਰ ਗਈ ਹੈ।
ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦਾ ਸਭ ਤੋਂ ਵੱਧ ਕਹਿਰ ਅਮਰੀਕਾ ਨੂੰ ਝੱਲਣਾ ਪੈ ਰਿਹਾ ਹੈ। ਅਮਰੀਕਾ ਵਿੱਚ ਹੁਣ ਤੱਕ 25 ਲੱਖ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਜਦੋਂਕਿ ਦੇਸ਼ ਵਿੱਚ ਆਰਥਿਕਤਾ ਦੀ ਬਹਾਲੀ ਲਈ ਖੁੱਲ੍ਹੇ ਬਾਜ਼ਾਰਾਂ ਨੂੰ ਟੈਕਸਾਸ ਸਣੇ ਕੁਝ ਪ੍ਰਾਂਤਾਂ ਵਿੱਚ ਮੁੜ ਬੰਦ ਰੱਖਣ ਦੀ ਸਿਫਾਰਸ਼ ਵੀ ਕੀਤੀ ਗਈ ਹੈ।
ਅਮਰੀਕਾ ਵਿੱਚ ਇੱਕ ਦਿਨ ਵਿੱਚ ਲਾਗ ਦੇ ਸਭ ਤੋਂ ਵੱਧ 45,242 ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਬ੍ਰਾਜ਼ੀਲ ਵਿੱਚ ਅਮਰੀਕਾ ਨਾਲੋਂ ਹਰ ਰੋਜ਼ ਵਧੇਰੇ ਕੇਸ ਅਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਪਿਛਲੇ 24 ਘੰਟਿਆਂ ਦੌਰਾਨ ਬ੍ਰਾਜ਼ੀਲ ਵਿੱਚ 46 ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 1,055 ਵਿਅਕਤੀਆਂ ਦੀ ਮੌਤ ਹੋਇਆ ਹਨ।