ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪੀੜਤਾਂ ਦਾ ਅੰਕੜਾ 1.30 ਕਰੋੜ ਨੂੰ ਪਾਰ ਕਰ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ 5.72 ਲੱਖ ਨੂੰ ਪਾਰ ਕਰ ਗਈ ਹੈ।
ਅਮਰੀਕਾ 'ਚ ਕੋਰੋਨਾ ਪੀੜਤਾਂ ਦੀ ਗਿਣਤੀ 34.14 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ 1.37 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਅਮਰੀਕਾ ਦੇ ਫਲੋਰਿਡਾ ਵਰਗੇ ਸੂਬਿਆਂ ਨੇ ਫਿਰ ਤੋਂ ਸਮਾਜਿਕ ਦੂਰੀ ਨੂੰ ਲਾਜ਼ਮੀ ਕਰ ਦਿੱਤਾ ਹੈ।
ਅਮਰੀਕਾ ਅਤੇ ਬ੍ਰਾਜ਼ੀਲ ਵਿਚ ਸਥਿਤੀ ਕਾਫ਼ੀ ਮਾੜੀ ਹੈ। ਅਮਰੀਕਾ ਵਿੱਚ ਜਿੱਥੇ ਮੌਤਾਂ ਦੀ ਗਿਣਤੀ 1.37 ਲੱਖ ਨੂੰ ਪਾਰ ਕਰ ਗਈ ਹੈ, ਉੱਥੇ ਹੀ ਬ੍ਰਾਜ਼ੀਲ ਵਿੱਚ ਹੁਣ ਤੱਕ 72 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਬ੍ਰਾਜ਼ੀਲ ਵਿਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 1.86 ਲੱਖ ਨੂੰ ਪਾਰ ਕਰ ਗਈ ਹੈ।
ਬ੍ਰਾਜ਼ੀਲ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਨਾਲ 630 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਮਹਾਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 72100 ਤੱਕ ਪਹੁੰਚ ਗਈ ਹੈ। ਐਤਵਾਰ ਨੂੰ ਜਾਰੀ ਕੀਤੇ ਗਏ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 34831 ਨਵੇਂ ਕੇਸ ਸਾਹਮਣੇ ਆਏ ਹਨ।
ਸੋਮਵਾਰ ਨੂੰ ਪਾਕਿਸਤਾਨ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 2.50 ਲੱਖ ਨੂੰ ਪਾਰ ਕਰ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 2,769 ਮਾਮਲੇ ਦਰਜ ਹੋਏ ਹਨ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ 69 ਨਵੀਆਂ ਮੌਤਾਂ ਦਰਜ ਕੀਤੀਆਂ ਗਈਆਂ ਹਨ, ਜਿਸ ਤੋਂ ਬਾਅਦ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 5,226 ਹੋ ਗਈ ਹੈ।
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 9 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ 23 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।