ਪੰਜਾਬ

punjab

ETV Bharat / international

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.30 ਕਰੋੜ ਤੋਂ ਪਾਰ, 5.71 ਲੱਖ ਤੋਂ ਵੱਧ ਮੌਤਾਂ

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਵਿਸ਼ਵ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.30 ਕਰੋੜ ਤੋਂ ਪਾਰ ਪਹੁੰਚ ਗਈ ਹੈ ਅਤੇ 5.71 ਲੱਖ ਤੋਂ ਵੱਧ ਲੋਕਾਂ ਦੀ ਮੌਤ ਚੁੱਕੀ ਹੈ।

ਫ਼ੋਟੋ।
ਫ਼ੋਟੋ।

By

Published : Jul 13, 2020, 8:13 AM IST

ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.30 ਕਰੋੜ ਤੋਂ ਪਾਰ ਪਹੁੰਚ ਗਈ ਹੈ ਜਦ ਕਿ 5.71 ਲੱਖ ਤੋਂ ਵੱਧ ਲੋਕ ਆਪਣਾ ਜਾਨ ਗੁਆ ਚੁੱਕੇ ਹਨ। ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ 230,370 ਨਵੇਂ ਮਾਮਲੇ ਦਰਜ ਕੀਤੇ ਗਏ ਹਨ।

ਵਿਸ਼ਵ ਦੀ ਮਹਾਂਸ਼ਕਤੀ ਅਖਵਾਇਆ ਜਾਣ ਵਾਲਾ ਦੇਸ਼ ਅਮਰੀਕਾ ਇਸ ਸਮੇਂ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਸੋਮਵਾਰ ਸਵੇਰ ਤਕ 34 ਲੱਖ 13 ਹਜ਼ਾਰ ਹੋ ਗਈ ਹੈ। ਕੁੱਲ 1 ਲੱਖ 37 ਹਜ਼ਾਰ 782 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, 15 ਲੱਖ 17 ਹਜ਼ਾਰ ਲੋਕ ਵੀ ਠੀਕ ਹੋ ਗਏ ਹਨ, ਜੋ ਕਿ ਪੀੜਤਾਂ ਦਾ 44 ਫੀਸਦੀ ਹੈ।

ਬ੍ਰਾਜ਼ੀਲ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1,839,850 ਨੂੰ ਪਾਰ ਕਰ ਗਈ ਹੈ ਅਤੇ ਕੋਰੋਨਾ ਵਾਇਰਸ 71,469 ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਦੇਸ਼ ਵਿੱਚ ਮਹਾਂਮਾਰੀ ਦੀ ਸ਼ੁਰੂਆਤ ਤੋਂ ਬਾਅਦ, ਬ੍ਰਾਜ਼ੀਲ ਵਿੱਚ 1.1 ਮਿਲੀਅਨ ਕੋਰੋਨਾ ਪੀੜਤ ਠੀਕ ਹੋ ਚੁੱਕੇ ਹਨ।

ਮੈਕਸੀਕੋ ਵਿੱਚ ਕੋਰੋਨਾ ਦੇ 6,094 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਦੇਸ਼ ਵਿਚ ਸੰਕਰਮਿਤ ਲੋਕਾਂ ਦੀ ਗਿਣਤੀ 2,95,268 ਅਤੇ ਮ੍ਰਿਤਕਾਂ ਦੀ ਗਿਣਤੀ 34,730 ਹੋ ਗਈ ਹੈ। ਦੱਖਣੀ ਕੋਰੀਆ ਵਿੱਚ ਪਿਛਲੇ 24 ਘੰਟਿਆਂ ਵਿੱਚ 44 ਨਵੇਂ ਕੇਸ ਸਾਹਮਣੇ ਆਏ ਹਨ। ਪੀੜਤਾਂ ਦਾ ਅੰਕੜਾ 13,417 ਤੱਕ ਪਹੁੰਚ ਗਿਆ ਹੈ ਅਤੇ 289 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਦੇ 28,637 ਮਾਮਲੇ ਸਾਹਮਣੇ ਆਏ ਹਨ ਜਦ ਕਿ 551 ਦੀ ਮੌਤ ਹੋ ਚੁੱਕੀ ਹੈ। ਮਾਹਾਰਾਸ਼ਟਰ ਵਿੱਚ ਕੋਰੋਨਾ ਦੇ ਸਭ ਤੋਂ ਵੱਧ 8,134 ਮਾਮਲੇ ਸਾਹਮਣੇ ਆਏ ਹਨ।

ਬ੍ਰਾਜ਼ੀਲ ਅਤੇ ਭਾਰਤ ਵਿਚ ਕੋਰੋਨਾ ਦੇ ਮਾਮਲੇ ਹੁਣ ਤੇਜ਼ੀ ਨਾਲ ਵੱਧ ਰਹੇ ਹਨ। ਬ੍ਰਾਜ਼ੀਲ ਕੁਲ ਮੌਤਾਂ ਦੇ ਮਾਮਲੇ ਵਿਚ ਪਹਿਲੇ ਨੰਬਰ ਉੱਤੇ ਪਹੁੰਚ ਗਿਆ ਹੈ, ਜਦ ਕਿ ਕੁਲ ਮਾਮਲਿਆਂ ਦੇ ਮਾਮਲੇ ਵਿਚ ਭਾਰਤ ਤੀਜੇ ਨੰਬਰ ਉੱਤੇ ਹੈ। ਬ੍ਰਾਜ਼ੀਲ ਅਤੇ ਅਮਰੀਕਾ ਹੀ ਭਾਰਤ ਤੋਂ ਉੱਪਰ ਹਨ।

ABOUT THE AUTHOR

...view details