ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੁਨੀਆ ਵਿੱਚ 1,95,848 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਇਕ ਦਿਨ ਵਿਚ ਸਭ ਤੋਂ ਵੱਧ ਮਾਮਲੇ ਹਨ। ਇਸ ਦੇ ਨਾਲ ਦੁਨੀਆ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 1 ਕਰੋੜ ਤੋਂ ਵੱਧ ਹੋ ਗਈ ਹੈ ਤੇ 5.22 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ 6,125,449 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1 ਕਰੋੜ 9 ਲੱਖ ਤੋਂ ਪਾਰ, 5.22 ਲੱਖ ਤੋਂ ਵੱਧ ਮੌਤਾਂ
ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਦੁਨੀਆ ਵਿੱਚ 1,95,848 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਹ ਇਕ ਦਿਨ ਵਿਚ ਸਭ ਤੋਂ ਵੱਧ ਮਾਮਲੇ ਹਨ।
ਅਮਰੀਕਾ ਵਿੱਚ ਕੋਵਿਡ-19 ਦੇ 24 ਘੰਟਿਆਂ ਵਿੱਚ 52 ਹਜ਼ਾਰ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੱਧ ਕੇ 26 ਲੱਖ ਤੋਂ ਪਾਰ ਹੋ ਗਈ ਹੈ। ਟੈਕਸਾਸ, ਕੈਲੀਫੋਰਨੀਆ ਅਤੇ ਫਲੋਰਿਡਾ ਸਮੇਤ ਸੰਯੁਕਤ ਰਾਜ ਵਿਚ ਕੋਰੋਨਾ ਦੇ ਕੇਸ ਜੂਨ ਵਿਚ ਦੁੱਗਣੇ ਹੋ ਗਏ ਹਨ। ਲਾਗ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਟੈਕਸਾਸ ਅਤੇ ਐਰੀਜ਼ੋਨਾ ਰਾਜਾਂ ਦੇ ਕੁਝ ਸ਼ਹਿਰਾਂ ਵਿੱਚ ਆਈਸੀਯੂ ਦੇ ਬਿਸਤਰੇ ਘੱਟ ਪੈਣ ਲੱਗੇ ਹਨ।
ਅਮਰੀਕਾ ਤੋਂ ਬਾਅਦ ਬ੍ਰਾਜ਼ੀਲ ਵਿਚ ਵੀ ਹਾਲਾਤ ਕਾਬੂ ਤੋਂ ਬਾਹਰ ਹਨ। 24 ਘੰਟਿਆਂ ਵਿੱਚ 46,712 ਨਵੇਂ ਕੇਸ ਸਾਹਮਣੇ ਆਉਣ ਨਾਲ ਕੋਰੋਨਾ ਪੀੜਤ ਲੋਕਾਂ ਦੀ ਗਿਣਤੀ 14 ਲੱਖ ਨੂੰ ਪਾਰ ਕਰ ਗਈ ਹੈ। ਇਕ ਦਿਨ ਵਿਚ ਇੱਥੇ 1,038 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ 60,000 ਨੂੰ ਪਾਰ ਕਰ ਗਈ ਹੈ। ਦੇਸ਼ ਵਿਚ 8.26 ਲੱਖ ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।