ਪੰਜਾਬ

punjab

ETV Bharat / international

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.48 ਕਰੋੜ ਤੋਂ ਪਾਰ, 6.14 ਲੱਖ ਤੋਂ ਵੱਧ ਮੌਤਾਂ

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.48 ਕਰੋੜ ਤੋਂ ਪਾਰ ਹੋ ਗਈ ਹੈ ਅਤੇ 6.14 ਲੱਖ ਤੋਂ ਵੱਧ ਮੌਤਾਂ ਹੋਈਆਂ ਹਨ। ਬ੍ਰਾਜ਼ੀਲ ਵਿੱਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 21.21 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ 80 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫ਼ੋਟੋ।
ਫ਼ੋਟੋ।

By

Published : Jul 22, 2020, 7:03 AM IST

Updated : Jul 22, 2020, 7:16 AM IST

ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਵਿਸ਼ਵ ਵਿੱਚ ਕੋਰੋਨਾਂ ਪੀੜਤਾਂ ਦਾ ਅੰਕੜਾ 1.48 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ 6.14 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਸਮੇਂ ਬ੍ਰਾਜ਼ੀਲ ਵਿੱਚ ਹਾਲਾਤ ਕਾਫੀ ਖ਼ਰਾਬ ਹਨ।

ਪਿਛਲੇ 24 ਘੰਟਿਆਂ ਦੌਰਾਨ ਬ੍ਰਾਜ਼ੀਲ ਵਿੱਚ 20 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਬ੍ਰਾਜ਼ੀਲ ਵਿੱਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ 21.21 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ 80 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 40 ਲੱਖ ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ 1 ਲੱਖ 44 ਹਜ਼ਾਰ ਪੀੜਤ ਆਪਣੀ ਜਾਨ ਗੁਆ ਚੁੱਕੇ ਹਨ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 37,148 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਨਾਲ ਇੱਥੇ ਪੀੜਤ ਲੋਕਾਂ ਦੀ ਗਿਣਤੀ 11,55,191 ਹੋ ਗਈ ਹੈ। ਹੁਣ ਤੱਕ ਦੇਸ਼ ਵਿੱਚ ਕੁੱਲ 7,24,578 ਮਰੀਜ਼ ਠੀਕ ਹੋ ਚੁੱਕੇ ਹਨ ਜਦ ਕਿ 28,084 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 4,02,529 ਮਾਮਲੇ ਐਕਟਿਵ ਹਨ।

ਰੂਸ ਵਿੱਚ ਪੀੜਤਾਂ ਦੀ ਗਿਣਤੀ 5,842 ਨਵੇਂ ਇਨਫੈਕਸ਼ਨਾਂ ਕਾਰਨ ਵਧ ਕੇ 7 ਲੱਖ 83 ਹਜ਼ਾਰ ਹੋ ਗਈ ਹੈ। ਹੁਣ ਤੱਕ 12 ਹਜ਼ਾਰ 580 ਜਾਨਾਂ ਜਾ ਚੁੱਕੀਆਂ ਹਨ। ਪੇਰੂ ਵਿਚ ਪੀੜਤਾਂ ਦੀ ਗਿਣਤੀ 3,53,590 ਹੋ ਗਈ ਹੈ ਅਤੇ 13,187 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਇਸ ਦੇ ਨਾਲ ਹੀ ਮੈਕਸੀਕੋ ਵਿੱਚ 3,49,396 ਲੋਕ ਕੋਰੋਨਾ ਨਾਲ ਪੀੜਤ ਹਨ ਅਤੇ 39,485 ਲੋਕਾਂ ਦੀ ਮੌਤ ਹੋ ਗਈ ਹੈ। ਚਿੱਲੀ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 3,30,930 ਤੱਕ ਪਹੁੰਚ ਗਈ ਹੈ ਅਤੇ 8,503 ਲੋਕਾਂ ਦੀ ਜਾਨ ਚਲੀ ਗਈ ਹੈ। ਬ੍ਰਿਟੇਨ ਵਿੱਚ ਹੁਣ ਤੱਕ 2,96,944 ਲੋਕ ਇਸ ਮਹਾਂਮਾਰੀ ਨਾਲ ਪੀੜਤ ਹਨ ਅਤੇ 45,397 ਲੋਕਾਂ ਦੀ ਮੌਤ ਹੋ ਚੁੱਕੀ ਹੈ।

Last Updated : Jul 22, 2020, 7:16 AM IST

ABOUT THE AUTHOR

...view details