ਨਵੀਂ ਦਿੱਲੀ: ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪੂਰੀ ਦੁਨੀਆ ਵਿੱਚ ਇਸ ਸਮੇਂ ਕੋਰੋਨਾ ਪੀੜਤਾਂ ਦੀ ਗਿਣਤੀ 1.64 ਕਰੋੜ ਤੋਂ ਪਾਰ ਪਹੁੰਚ ਗਈ ਹੈ ਅਤੇ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ 6.52 ਲੱਖ ਤੋਂ ਪਾਰ ਹੋ ਗਈ ਹੈ।
ਦੁਨੀਆ ਦੀ ਮਹਾਂਸ਼ਕਤੀ ਮੰਨਿਆ ਜਾਣ ਵਾਲਾ ਦੇਸ਼ ਅਮਰੀਕਾ ਇਸ ਵੇਲ਼ੇ ਸਭ ਤੋਂ ਵੱਧ ਇਸ ਵਾਇਰਸ ਦੀ ਮਾਰ ਝੱਲ ਰਿਹਾ ਹੈ। ਅਮਰੀਕਾ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 43.71 ਲੱਖ ਤੱਕ ਪਹੁੰਚ ਗਈ ਹੈ ਅਤੇ 1.49 ਲੱਖ ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗੁਆਈ ਹੈ।
ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਬ੍ਰਾਜ਼ੀਲ ਦੂਜੇ ਨੰਬਰ ਉੱਤੇ ਹੈ ਜਿੱਥੇ ਹੁਣ ਤੱਕ ਕੋਰੋਨਾ ਦੇ 23 ਲੱਖ 94 ਹਜ਼ਾਰ 513 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 86 ਹਜ਼ਾਰ 449 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾਂ ਪੀੜਤ ਦੇਸ਼ਾਂ ਦੀ ਸੂਚੀ ਵਿੱਚ ਭਾਰਤ ਤੀਜੇ ਨੰਬਰ ਉੱਤੇ ਹੈ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 14 ਲੱਖ ਤੋਂ ਪਾਰ ਪਹੁੰਚ ਗਈ ਹੈ ਅਤੇ 33 ਹਜ਼ਾਰ ਤੋਂ ਵੱਧ ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ।
ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੇ ਮਾਮਲੇ 2,74,289 'ਤੇ ਪਹੁੰਚ ਗਏ ਹਨ ਜਦਕਿ ਮਰਨ ਵਾਲਿਆਂ ਦੀ ਗਿਣਤੀ 5,842 ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1,176 ਨਵੇਂ ਮਾਮਲੇ ਸਾਹਮਣੇ ਆਏ ਹਨ।