ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1.62 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ 6.5 ਲੱਖ ਤੋਂ ਵੱਧ ਲੌਕਾਂ ਦੀ ਮੌਤ ਹੋ ਚੁੱਕੀ ਹੈ। ਜੌਨਸ ਹਾਪਕਿਨਜ਼ ਯੂਨੀਵਰਸਿਟੀ ਮੁਤਾਬਕ, ਅਮਰੀਕਾ ਵਿੱਚ ਕੋਰੋਨਾ ਦੇ ਸਭ ਤੋਂ ਵੱਧ 43 ਲੱਖ ਮਾਮਲੇ ਮਾਮਲੇ ਹਨ। ਇਸ ਤੋਂ ਬਾਅਦ ਬ੍ਰਾਜ਼ੀਲ ਲਗਭਗ 24 ਲੱਖ ਮਾਮਲਿਆਂ ਦੇ ਨਾਲ ਦੂਜੇ ਸਥਾਨ 'ਤੇ ਹੈ। ਭਾਰਤ ਤੀਜੇ ਨੰਬਰ 'ਤੇ ਹੈ, ਜਿਥੇ ਹੁਣ ਤੱਕ 13 ਲੱਖ 90 ਹਜ਼ਾਰ ਤੋਂ ਵੱਧ ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।
ਅਮਰੀਕਾ ਵਿਚ ਹੁਣ ਤੱਕ 1,49,398 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਬ੍ਰਾਜ਼ੀਲ ਵਿੱਚ ਮਰਨ ਵਾਲਿਆਂ ਦੀ ਗਿਣਤੀ 86 ਹਜ਼ਾਰ ਨੂੰ ਪਾਰ ਕਰ ਗਈ ਹੈ। ਬ੍ਰਿਟੇਨ ਵਿੱਚ ਕੋਵਿਡ-19 ਨਾਲ 45,738 ਅਤੇ ਭਾਰਤ ਵਿੱਚ 32 ਹਜ਼ਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਐਤਵਾਰ ਨੂੰ ਪਾਕਿਸਤਾਨ ਵਿੱਚ 1,226 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਗਿਣਤੀ 2,73,112 ਤੱਕ ਪਹੁੰਚ ਗਈ ਹੈ। 24 ਘੰਟਿਆਂ ਵਿੱਚ 35 ਮਰੀਜ਼ਾਂ ਦੀ ਮੌਤ ਦੇ ਨਾਲ, ਮਰਨ ਵਾਲਿਆਂ ਦੀ ਗਿਣਤੀ 5,882 ਤੱਕ ਪਹੁੰਚ ਗਈ ਹੈ।
ਰੂਸ ਵਿੱਚ ਪਿਛਲੇ 24 ਘੰਟਿਆਂ ਦੌਰਾਨ 5,765 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ 77 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕ ਦਿਨ ਪਹਿਲਾਂ 146 ਲੋਕਾਂ ਦੀ ਮੌਤ ਹੋਈ ਸੀ। ਐਤਵਾਰ ਨੂੰ ਜਰਮਨੀ ਵਿੱਚ 305 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਪੀੜਤਾਂ ਦੀ ਕੁੱਲ ਗਿਣਤੀ ਵੱਧ ਕੇ 205,269 ਹੋ ਗਈ ਹੈ।
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 13,36,861 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 48,916 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 757 ਮੌਤਾਂ ਹੋਈਆਂ ਹਨ। ਹੁਣ ਤੱਕ 8,49,432 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 31,358 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 63.53 ਫੀਸਦੀ ਤੱਕ ਪਹੁੰਚ ਗਈ ਹੈ। ਪੌਜ਼ੀਟਿਵ ਦਰ 11.62 ਫੀਸਦੀ ਹੈ।