ਪੰਜਾਬ

punjab

ETV Bharat / international

ਨਾਗਰਿਕਤਾ ਕਾਨੂੰਨ ਦੇ ਹੋ ਰਹੇ ਵਿਰੋਧ ਬਾਰੇ ਅਮਰੀਕਾ ਨੇ ਕਿਹਾ...

ਦਿੱਲੀ ਦੀ ਜਾਮੀਆ ਮਿਲਿਆ ਇਸਲਾਮਿਆ ਵਿੱਚ ਪੁਲਿਸ ਅਤੇ ਵਿਦਿਆਰਥੀਆਂ ਵਿੱਚ ਹੋਏ ਮੁਕਾਬਲੇ ਤੋਂ ਬਾਅਦ ਅਮਰੀਕਾ ਨੇ ਕਿਹਾ ਹੈ ਕਿ ਭਾਰਤ ਆਪਣੇ ਘੱਟ ਗਿਣਤੀ ਧਾਰਮਿਕ ਤਬਕੇ ਦੀ ਰੱਖਿਆ ਕਰੇ।

ਅਮਰੀਕਾ
ਅਮਰੀਕਾ

By

Published : Dec 17, 2019, 1:07 PM IST

ਨਵੀਂ ਦਿੱਲੀ: ਅਮਰੀਕਾ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਉਹ ਭਾਰਤ ਵਿੱਚ ਨਾਗਰਿਤਾ ਸੋਧ ਬਿੱਲ ਦੇ ਮਾਮਲੇ ਵਿੱਚ ਬਾਰੀਕੀ ਨਾਲ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਹਿੰਸਾਂ ਤੋਂ ਦੂਰ ਰਹਿਣ ਅਤੇ ਇੱਜ਼ਤ ਕਰਨ ਦੀ ਅਪੀਲ ਕੀਤੀ ਹੈ।

ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਨਿਊਜ਼ ਏਜੰਸੀ ਏਆਈਐਨਐਸ ਨੂੰ ਕਿਹਾ, "ਅਸੀਂ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਅਸੀਂ ਪ੍ਰਸ਼ਾਸਨ ਨੂੰ ਬੇਨਤੀ ਕਰ ਕਰਦੇ ਹਾਂ ਕਿ ਸ਼ਾਤੀਪੂਰਵਕ ਪ੍ਰਦਰਸ਼ਨ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਨਮਾਨ ਕੀਤਾ ਜਾਵੇ। ਅਸੀਂ ਪ੍ਰਦਰਸ਼ਕਾਰੀਆਂ ਨੂੰ ਵੀ ਹਿੰਸਾ ਤੋਂ ਦੂਰ ਕਰਨ ਦੀ ਅਪੀਲ ਕਰਦੇ ਹਾਂ।"

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਧਾਰਮਿਕ ਸੁਤੰਤਰਤਾ ਅਤੇ ਸਮਾਨਤਾ ਦੇ ਅਧਿਕਾਰ ਸਾਡੇ ਲੋਕਤੰਤਰ ਦੇ ਸਿਧਾਂਤ ਹਨ। ਅਮਰੀਕਾ ਨੇ ਭਾਰਤ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਧਾਰਮਿਕ ਘੱਟ ਗਿਣਤੀ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ।

ABOUT THE AUTHOR

...view details