ਵਾਸ਼ਿੰਗਟਨ: ਅਮਰੀਕਾ ਦੇ ਸੀਨੀਅਰ ਸੰਸਦ ਮੈਂਬਰਾਂ ਨੇ ਅਮਰੀਕੀ ਕਾਂਗਰਸ ਵਿੱਚ ਇੱਕ ਪ੍ਰਸਤਾਵ ਪੇਸ਼ ਕੀਤਾ ਹੈ। ਜਿਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ, ਸੱਭਿਆਚਾਰਕ ਅਤੇ ਧਾਰਮਿਕ ਮਹੱਤਤਾ ਨੂੰ ਮਾਨਤਾ ਦੇਣ ਅਤੇ ਦੇਸ਼ ਦੇ ਪ੍ਰਤੀ ਅਮਰੀਕੀ ਸਿੱਖਾਂ ਦੇ ਯੋਗਦਾਨ ਨੂੰ ਸਨਮਾਨ ਦੇਣ ਦੀ ਗੱਲ ਕਹੀ ਗਈ ਹੈ।
ਅਮਰੀਕੀ ਸੰਸਦ ਵਿੱਚ ਸਿੱਖ ਭਾਈਚਾਰੇ ਦੇ ਸਨਮਾਨ 'ਚ ਪ੍ਰਸਤਾਵ ਪੇਸ਼ - 550ਵਾਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਵਿੱਚ ਵੱਸਦੇ ਸਿੱਖ ਭਾਈਚਾਰੇ ਦੇ ਸਨਮਾਨ ਵਜੋਂ ਅਮਰੀਕੀ ਸੰਸਦ ਵਿੱਚ ਪ੍ਰਸਤਾਵ ਪੇਸ਼ ਕੀਤਾ ਗਿਆ ਹੈ।
ਪੇਸ਼ ਕੀਤੇ ਗਏ ਇਸ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਸਿੱਖ ਸੇਵਾ ਅਤੇ ਇਸ਼ਵਰ ਦੇ ਪ੍ਰਤੀ ਸਮਰਪਣ ਦੀ ਭਾਵਨਾ ਦਾ ਪਾਲਣ ਕਰਦੇ ਹਨ, ਜਿਨ੍ਹਾਂ ਨੂੰ ਬਾਬੇ ਨਾਨਕ ਨੇ ਆਪਣੇ ਉਪਦੇਸ਼ਾਂ ਵਿੱਚ ਦੱਸਿਆ ਸੀ।
ਡੈਮੋਕਰੇਟਿਕ ਸੈਨੇਟਰਾਂ ਡਿਕ ਡਾਰਬਿਨ, ਬੌਬ ਮੈਨਨਡੇਜ਼ ਅਤੇ ਬੇਨ ਕਾਰਡੀਨ ਨੇ ਸੈਨੇਟ ਵਿੱਚ ਪ੍ਰਸਤਾਵ ਪੇਸ਼ ਕੀਤਾ ਹੈ। ਡਾਰਬਿਨ ਨੇ ਕਿਹਾ ਕਿ ਅਮਰੀਕੀ ਸਿੱਥ ਨਾਗਰਿਕਾਂ ਨੇ ਅਮਰੀਕਾ ਦੀ ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਵਿਭਿੰਨਤਾ ਨੂੰ ਖੁਸ਼ਹਾਲ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਡੇ ਹਥਿਆਰਬੰਦ ਬਲਾਂ ਦੇ ਮੈਂਬਰ ਦੇ ਤੌਰ 'ਤੇ ਵੀ ਆਪਣੀ ਸੇਵਾ ਨਿਭਾਈ ਹੈ। ਉੱਥੇ ਹੀ ਬੌਬ ਮੈਨਨਡੇਜ਼ ਨੇ ਦੱਸਿਆ ਕਿ ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਜੀਵਨ ਦੇ ਹਰ ਇੱਕ ਖੇਤਰ ਵਿੱਚ ਸਿੱਖਾਂ ਦੀ ਬਦੌਲਤ ਅਮਰੀਕਾ ਇੱਕ ਬਿਹਤਰ ਦੇਸ਼ ਬਣਿਆ ਹੈ।