ਨਿਊਯਾਰਕ: ਅਮਰੀਕਾ ਵਿੱਚ ਕੋਰੋਨਾ ਵਾਇਰਸ ਨਾਲ ਇੱਕ ਨਵਜੰਮੇ 6 ਹਫ਼ਤੇ ਦੇ ਬੱਚੇ ਦੀ ਮੌਤ ਹੋ ਗਈ ਹੈ। ਯੂਐਸ ਦੇ ਕੋਨੈਕਟੀਕਟ ਦੇ ਗਵਰਨਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰੋਨਾ ਵਾਇਰਸ ਨਾਲ ਹੋਈਆਂ ਸਭ ਤੋਂ ਛੋਟੀ ਉਮਰ ਦੀਆਂ ਮੌਤਾਂ ਵਿੱਚੋਂ ਇੱਕ ਹੈ।
ਗਵਰਨਰ ਨੇਡ ਲੈਮੋਂਟ ਨੇ ਬੁੱਧਵਾਰ ਨੂੰ ਟਵੀਟ ਕਰ ਲਿਖਿਆ ਕਿ ਨਵਜੰਮੇ ਬੱਚੇ ਨੂੰ ਪਿਛਲੇ ਹਫ਼ਤੇ ਬਿਨ੍ਹਾਂ ਸੁਰਤ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ ਜਿਸ ਤੋਂ ਉਹ ਠੀਕ ਨਹੀਂ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੀਤੇ ਦਿਨ ਬੱਚੇ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।