ਪੰਜਾਬ

punjab

By

Published : Feb 7, 2020, 7:38 AM IST

Updated : Feb 7, 2020, 7:44 AM IST

ETV Bharat / international

ਤਰਨਜੀਤ ਸਿੰਘ ਸੰਧੂ ਨੇ ਡੋਨਾਲਡ ਟਰੰਪ ਨੂੰ ਸੌਂਪਿਆ ਆਪਣਾ ਪ੍ਰਮਾਣ ਪੱਤਰ

ਅਮਰੀਕਾ 'ਚ ਭਾਰਤ ਦੇ ਨਵੇਂ ਬਣੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਸੰਧੂ ਨੇ ਟਰੰਪ ਨੂੰ ਮਿਲ ਕੇ ਆਪਣਾ ਪ੍ਰਮਾਣ ਪੱਤਰ ਪੇਸ਼ ਕੀਤਾ।

ਸੰਧੂ ਨੇ ਟਰੰਪ ਨਾਲ ਕੀਤੀ ਮੁਲਾਕਾਤ
ਸੰਧੂ ਨੇ ਟਰੰਪ ਨਾਲ ਕੀਤੀ ਮੁਲਾਕਾਤ

ਨਿਊਯਾਰਕ: ਅਮਰੀਕਾ 'ਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਵੀਰਵਾਰ ਨੂੰ ਵਾਇਟ ਹਾਊਸ ਦੇ ਓਵਲ ਦਫ਼ਤਰ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਟਰੰਪ ਨੂੰ ਆਪਣਾ ਪ੍ਰਮਾਣ ਪੱਤਰ ਪੇਸ਼ ਕੀਤਾ।

ਸੰਧੂ ਨੇ ਟਰੰਪ ਨਾਲ ਕੀਤੀ ਮੁਲਾਕਾਤ

ਇਸ ਮੌਕੇ ਡੋਨਾਲਡ ਟਰੰਪ ਵੱਲੋਂ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ ਹੈ। ਟਰੰਪ ਨੇ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਸੰਧੂ ਦੀ ਸਫ਼ਲਤਾ ਦੀ ਕਾਮਨਾ ਕੀਤੀ।

ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਨੇ ਬੀਤੇ ਦਿਨੀਂ ਹੀ ਅਮਰੀਕਾ 'ਚ ਭਾਰਤ ਦੇ ਨਵੇਂ ਰਾਜਦੂਤ ਵਜੋਂ ਵਾਸ਼ਿੰਗਟਨ ਡੀ.ਸੀ. 'ਚ ਕਾਰਜਭਾਰ ਸੰਭਾਲ ਲਿਆ ਹੈ। ਸੰਧੂ ਨੇ ਅਮਰੀਕਾ 'ਚ ਸਾਬਕਾ ਰਾਜਦੂਤ ਹਰਸ਼ਵਰਧਨ ਸ਼੍ਰਿੰਗਲਾ ਦੀ ਥਾਂ ਲਈ, ਜੋ ਭਾਰਤ ਦੇ ਅਗਲੇ ਵਿਦੇਸ਼ ਸਕੱਤਰ ਹੋਣਗੇ। 1998 ਬੈਚ ਦੇ ਆਈਐਫਐਸ ਸੰਧੂ ਇਸ ਤੋਂ ਪਹਿਲਾਂ ਸ੍ਰੀਲੰਕਾ 'ਚ ਭਾਰਤ ਦੇ ਹਾਈ ਕਮਿਸ਼ਨਰ ਰਹਿ ਚੁੱਕੇ ਹਨ।

ਸੰਧੂ 24 ਜਨਵਰੀ 2017 ਤੋਂ ਸ੍ਰੀਲੰਕਾ 'ਚ ਭਾਰਤੀ ਰਾਜਦੂਤ ਦੀ ਜ਼ਿੰਮੇਵਾਰੀ ਨਿਭਾ ਰਹੇ ਸਨ। ਇਸ ਤੋਂ ਪਹਿਲਾਂ ਉਹ ਸਾਲ 2013 ਤੋਂ 2017 ਤੱਕ ਵਾਸ਼ਿੰਗਟਨ ਡੀ.ਸੀ. 'ਚ ਡਿਪਟੀ ਚੀਫ਼ (ਮਿਸ਼ਨ) ਵਜੋਂ ਜ਼ਿੰਮੇਵਾਰੀ ਨਿਭਾਅ ਚੁੱਕੇ ਹਨ। ਇਸ ਤੋਂ ਪਹਿਲਾਂ ਉਹ 1997 ਤੋਂ 2000 ਤੱਕ ਵੀ ਇਸ ਅਹੁਦੇ 'ਤੇ ਰਹਿ ਚੁੱਕੇ ਹਨ। ਉਹ ਵਾਸ਼ਿੰਗਟਨ ਡੀਸੀ ਤੋਂ ਚੰਗੀ ਤਰ੍ਹਾਂ ਜਾਣੂ ਹਨ।

Last Updated : Feb 7, 2020, 7:44 AM IST

ABOUT THE AUTHOR

...view details