ਵਾਸ਼ਿੰਗਟਨ: ਅਮਰੀਕਾ ਦੇ ਓਕਲਾਹੋਮਾ ਦੇ ਡੰਕਨ 'ਚ ਵਾਲਮਾਰਟ ਸਟੋਰ ਦੇ ਬਾਹਰ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸਥਾਨਕ ਮੀਡੀਆ ਨੇ ਸੂਬੇ ਦੇ ਹਾਈਵੇ ਗਸ਼ਤ ਅਤੇ ਸਥਾਨਕ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ।
ਅਮਰੀਕਾ ਦੇ ਵਾਲਮਾਰਟ ਸਟੋਰ 'ਚ ਗੋਲੀਬਾਰੀ, 3 ਲੋਕਾਂ ਦੀ ਹੋਈ ਮੌਤ - three people died in America firing
ਅਮਰੀਕਾ ਦੇ ਓਕਲਾਹੋਮਾ ਦੇ ਡੰਕਨ 'ਚ ਵਾਲਮਾਰਟ ਸਟੋਰ ਦੇ ਬਾਹਰ ਹੋਈ ਗੋਲਾਬਾਰੀ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਗਿਣਤੀ 'ਚ ਇੱਕ ਸ਼ੱਕੀ ਵੀ ਸ਼ਾਮਲ ਹੈ।

firing in america
ਇਹ ਵੀ ਪੜੋ - MQM ਦੇ ਨੇਤਾ ਅਲਤਾਫ ਹੁਸੈਨ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗੀ ਪਨਾਹ
ਟੀਐਨਐਨ ਟੀਵੀ ਅਨੁਸਾਰ ਡੰਕਨ ਦੇ ਪੁਲਿਸ ਮੁਖੀ ਡੈਨੀ ਫੋਰਡ ਨੇ ਕਿਹਾ ਕਿ ਸਟੋਰ ਦੇ ਬਾਹਰ ਗੋਲੀਬਾਰੀ ਹੋਈ ਸੀ, ਜਿਸ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਮ੍ਰਿਤਕਾਂ ਦੀ ਗਿਣਤੀ 'ਚ ਇੱਕ ਸ਼ੱਕੀ ਵੀ ਸ਼ਾਮਲ ਹੈ। ਗੋਲੀਬਾਰੀ ਕਿਸ ਨੇ ਅਤੇ ਕਿਸ ਮਕਸਦ ਨਾਲ ਕੀਤੀ ਇਸ ਬਾਰੇ ਅਜੇ ਕੁੱਝ ਪਤਾ ਨਹੀਂ ਲੱਗ ਸਕਿਆ ਹੈ। ਉੱਥੇ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।