ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਭਾਰਤ ਨੂੰ ਵੈਂਟੀਲੇਟਰ ਦੇਵੇਗਾ।
ਟਵਿੱਟਰ 'ਤੇ ਟਿੱਪਣੀ ਕਰਦਿਆਂ ਟਰੰਪ ਨੇ ਕਿਹਾ, "ਮੈਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਸੰਯੁਕਤ ਰਾਜ ਅਮਰੀਕਾ ਆਪਣੇ ਦੋਸਤਾਂ ਨੂੰ ਵੈਂਟੀਲੇਟਰ ਦਵੇਗਾ। ਅਸੀਂ ਇਸ ਮਹਾਂਮਾਰੀ ਦੌਰਾਨ ਭਾਰਤ ਅਤੇ @ਨਰੇਂਦਰਮੋਦੀ ਦੇ ਨਾਲ ਖੜੇ ਹਾਂ। ਅਸੀਂ ਟੀਕਾ ਬਣਾਉਣ ਵਿੱਚ ਵੀ ਇੱਕ-ਦੂਜੇ ਦਾ ਸਹਿਯੋਗ ਕਰ ਰਹੇ ਹਾਂ।"
ਇਸ ਤੋਂ ਪਹਿਲਾਂ ਸਾਲ ਦੇ ਅੰਤ ਤੱਕ ਕੋਵਿਡ-19 ਲਈ ਟੀਕਾ ਤਿਆਰ ਕਰਨ ਲਈ 'ਆਪ੍ਰੇਸ਼ਨ ਵਾਰਪ ਸਪੀਡ' ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਅਮਰੀਕਾ ਇਸ ਪ੍ਰਾਜੈਕਟ 'ਤੇ ਭਾਰਤ ਨਾਲ ਕੰਮ ਕਰ ਰਿਹਾ ਹੈ।