ਵਾਸ਼ਿੰਗਟਨ: ਦੇਸ਼ ਵਿੱਚ ਲਗਾਤਾਰ ਕੋਰੋਨਾ ਪੌਜ਼ੀਟਿਵ ਮਾਮਲਿਆਂ ਵਿੱਚ ਹੋ ਰਹੇ ਇਜ਼ਾਫੇ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਾਂਗਰਸ ਨੂੰ ਕੋਵਿਡ -19 ‘ਤੇ ਰਾਹਤ ਬਿੱਲ ਪਾਸ ਕਰਨ ਦੀ ਮੰਗ ਕੀਤੀ ਹੈ। ਸ਼ਨਿਚਰਵਾਰ ਨੂੰ ਟਰੰਪ ਨੇ ਇੱਕ ਟਵੀਟ ਦੇ ਹਵਾਲੇ ਕਿਹਾ ਕਿ ਸਦਨ ਨੂੰ ਹੁਣ ਇੱਕ ਕੋਵਿਡ ਰਾਹਤ ਬਿੱਲ ਉੱਤੇ ਵਿਚਾਰ ਕਰਨਾ ਚਾਹੀਦਾ ਹੈ। ਇਸ ਵਿੱਚ ਲੋਕਤੰਤਰੀ ਸਮਰਥਨ ਦੀ ਜ਼ਰੂਰਤ ਹੈ। ਇਹ ਵੱਡੇ ਪੈਮਾਨੇ ਉੱਤੇ ਕੇਂਦਰਿਤ ਹੋਣਾ ਚਾਹੀਦਾ ਹੈ। ਇਸ ਨੂੰ ਪਾਸ ਕਰੋਂ।
ਟਰੰਪ ਨੇ ਕਾਂਗਰਸ ਨੂੰ ਕੋਵਿਡ-19 ਰਾਹਤ ਬਿੱਲ ਪਾਸ ਕਰਨ ਲਈ ਕਿਹਾ - Covid-19 relief bill
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਾਂਗਰਸ ਨੂੰ ਕੋਵਿਡ -19 ‘ਤੇ ਰਾਹਤ ਬਿੱਲ ਪਾਸ ਕਰਨ ਦੀ ਮੰਗ ਕੀਤੀ ਹੈ ਕਿਉਂਕਿ ਦੇਸ਼ ਵਿੱਚ ਲਗਾਤਾਰ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ।
ਫ਼ੋਟੋ
12 ਨਵੰਬਰ ਨੂੰ ਅਮਰੀਕਾ ਵਿੱਚ ਕੋਰੋਨਾ ਦੇ ਲਗਭਗ 200,000 ਮਾਮਲੇ ਦਰਜ ਕੀਤੇ ਗਏ ਹਨ ਜਿਸ ਤੋਂ ਬਾਅਧ ਟਰੰਪ ਦਾ ਇਹ ਬਿਆਨ ਸਾਹਮਣੇ ਆਇਆ ਹੈ।
ਅਮਰੀਕੀ ਹਾਉਸ ਸਪੀਕਰ ਨੈਨਸੀ ਪੇਲੋਸੀ ਨੇ ਵੀ 13 ਨਵੰਬਰ ਨੂੰ ਮਾਮਲਿਆਂ ਦੀ ਗਿਣਤੀ ਵਿੱਚ ਹੋ ਰਹੇ ਵਾਧੇ ਨੂੰ ਰੈਡ ਅਲਰਟ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਇਸ ਉੱਤੇ ਸਾਰਿਆਂ ਨੂੰ ਅੱਗੇ ਆ ਕੇ ਵਿਚਾਰ ਕਰਨ ਦੀ ਲੋੜ ਹੈ।