ਨਿਊਯਾਰਕ: ਅਮਰੀਕਾ ਨੇ ਕੋਰੋਨਾ ਵਾਇਰਸ ਦੇ ਮੁਸ਼ਕਲ ਸਮੇਂ ਵਿੱਚ ਭਾਰਤ ਨੂੰ ਵੇਂਟੀਲੇਟਰ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵੀ ਕੋਰੋਨਾ ਵੈਕਸੀਨ ਤਿਆਰ ਕਰ ਰਹੇ ਹਨ। ਟਰੰਪ ਨੇ ਕਿਹਾ ਕਿ ਇਸ ਸਾਲ (2020) ਦੇ ਅੰਤ ਤੱਕ ਕੋਰੋਨਾ ਵਾਇਰਸ ਟੀਕਾ ਵਿਕਸਤ ਹੋਣ ਦੀ ਸੰਭਾਵਨਾ ਹੈ।
ਟਰੰਪ ਨੇ ਕਿਹਾ ਕਿ, "ਮੈਂ ਕੁਝ ਸਮਾਂ ਪਹਿਲਾਂ ਹੀ ਭਾਰਤ ਤੋਂ ਵਾਪਸ ਆਇਆ ਹਾਂ ਅਤੇ ਅਸੀਂ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ ਹਾਂ।" ਅਮਰੀਕਾ ਵਿੱਚ ਭਾਰਤੀਆਂ ਦੀ ਵੱਡੀ ਗਿਣਤੀ ਹੈ ਅਤੇ ਬਹੁਤ ਸਾਰੇ ਲੋਕ ਟੀਕਾ ਵਿਕਸਿਤ ਕਰਨ ਵਿੱਚ ਜੁਟੇ ਹੋਏ ਹਨ। ਵਿਗਿਆਨੀਆਂ ਦੀ ਪ੍ਰਸ਼ੰਸਾ ਕਰਦਿਆ ਟਰੰਪ ਨੇ ਕਿਹਾ ਕਿ ਸ਼ਾਨਦਾਰ ਵਿਗਿਆਨੀ ਅਤੇ ਖੋਜਕਰਤਾ।” ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਆਪਣਾ ਬਹੁਤ ਚੰਗਾ ਦੋਸਤ ਦੱਸਿਆ।