ਪੰਜਾਬ

punjab

By

Published : Apr 26, 2020, 9:58 AM IST

ETV Bharat / international

ਯੂਐਸ ਐਫਡੀਏ ਨੇ ਹਾਈਡ੍ਰੋਕਸੀਕਲੋਰੋਕੁਈਨ ਦੇ ਮਾੜੇ ਪ੍ਰਭਾਵਾਂ ਬਾਰੇ ਦਿੱਤੀ ਚੇਤਾਵਨੀ

ਅਮਰੀਕਾ ਦੇ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਮਲੇਰੀਆ ਦੇ ਇਲਾਜ ਲਈ ਵਰਤੀ ਜਾਣ ਵਾਲੀ ਇਕ ਦਵਾਈ ਹਾਈਡ੍ਰੋਕਸੀਕਲੋਰੋਕੁਈਨ ਦੇ ਮਾੜੇ ਪ੍ਰਭਾਵਾਂ ਬਾਰੇ ਚੇਤਾਵਨੀ ਦਿੱਤੀ ਅਤੇ ਕਿਹਾ ਕਿ ਇਸ ਦੀ ਵਰਤੋਂ ਦਿਲ ਦੀ ਬਿਮਾਰੀ ਨਾਲ ਜੁੜੀਆਂ ਗੰਭੀਰ ਅਤੇ ਘਾਤਕ ਸਮੱਸਿਆਵਾਂ ਪੈਦਾ ਕਰ ਸਕਦੀ ਹੈ।

ਫ਼ੋਟੋ
ਫ਼ੋਟੋ

ਵਾਸ਼ਿੰਗਟਨ: ਯੂਐਸ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਮਲੇਰੀਆ ਦੇ ਇਲਾਜ ਲਈ ਵਰਤੀ ਜਾਣ ਵਾਲੀ ਦਵਾਈ ਹਾਈਡ੍ਰੋਕਸੀਕਲੋਰੋਕੁਈਨ ਦੇ ਮਾੜੇ ਪ੍ਰਭਾਵਾਂ ਬਾਰੇ ਚੇਤਾਵਨੀ ਦਿੱਤੀ ਹੈ।

ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਅਨੁਸਾਰ ਇਸ ਦਵਾਈ ਦੇ ਮਾੜੇ ਪ੍ਰਭਾਵ ਦਿਲ ਦੀ ਗਤੀ ਨਾਲ ਸਬੰਧਿਤ ਗੰਭੀਰ ਅਤੇ ਘਾਤਕ ਸਮੱਸਿਆਵਾਂ ਪੈਦਾ ਕਰ ਸਕਦੇ ਹਨ। ਦੱਸ ਦਈਏ ਕਿ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਇਹ ਦਵਾਈ ਕੋਵਿਡ-19 ਦੇ ਇਲਾਜ ਲਈ ਲਾਭਕਾਰੀ ਹੈ।

ਐੱਫਡੀਏ ਨੇ ਡਰੱਗ ਸੇਫਟੀ ਡਾਇਲਾਗ ਵਿੱਚ ਕਿਹਾ ਕਿ ਐਮਰਜੈਂਸੀ ਸਥਿਤੀਆਂ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਕਰਨ ਲਈ ਇਸ ਦਵਾਈ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦਵਾਈ ਨਾਲ ਜੁੜੇ ਇਨ੍ਹਾਂ ਜੋਖਮਾਂ ਦਾ ਪਹਿਲਾਂ ਹੀ ਜ਼ਿਕਰ ਕੀਤਾ ਜਾ ਚੁੱਕਾ ਹੈ, ਹਾਲਾਂਕਿ, ਜੇ ਸਿਹਤ ਦੀ ਦੇਖਭਾਲ ਕਰਨ ਵਾਲੇ ਕਰਮਚਾਰੀ ਧਿਆਨ ਨਾਲ ਵੇਖਣ ਅਤੇ ਮਰੀਜ਼ਾਂ ਉੱਤੇ ਨਜ਼ਰ ਰੱਖਣ ਤਾਂ ਇਸ ਦੀ ਗੰਭੀਰਤਾ ਨੂੰ ਘਟਾਇਆ ਜਾ ਸਕਦਾ ਹੈ।

ਐੱਫ ਡੀ ਏ ਕਮਿਸ਼ਨਰ ਸਟੀਫਨ ਐਮ ਹਾਨ ਨੇ ਕਿਹਾ, "ਅਸੀਂ ਜਾਣਦੇ ਹਾਂ ਕਿ ਸਿਹਤ ਸੰਭਾਲ ਕਰਮਚਾਰੀ ਆਪਣੇ ਮਰੀਜ਼ਾਂ ਲਈ ਹਰ ਸੰਭਵ ਵਿਕਲਪ ਨੂੰ ਵੇਖ ਰਹੇ ਹਨ ਅਤੇ ਅਸੀਂ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਉਨ੍ਹਾਂ ਨੂੰ ਸਹੀ ਜਾਣਕਾਰੀ ਦੇ ਰਹੇ ਹਾਂ ਤਾਂ ਜੋ ਉਹ ਸਹੀ ਫੈਸਲੇ ਲੈ ਸਕਣ।"

ਇਹ ਵੀ ਪੜ੍ਹੋ: ਭੁੱਖੇ ਮਰਨ ਦੀ ਕਗਾਰ 'ਤੇ ਪ੍ਰਵਾਸੀ ਕਾਰੀਗਰ, ਪਰਿਵਾਰ ਦਾ ਗੁਜ਼ਾਰਾ ਕਰਨਾ ਵੀ ਔਖਾ

ਉਨ੍ਹਾਂ ਕਿਹਾ, "ਇਹ ਪਤਾ ਲਗਾਉਣ ਲਈ ਕਲੀਨਿਕਲ ਅਜ਼ਮਾਇਸ਼ਾਂ ਚੱਲ ਰਹੀਆਂ ਹਨ ਕਿ ਇਹ ਦਵਾਈਆਂ ਕੋਵਿਡ-19 ਦੇ ਇਲਾਜ ਵਿੱਚ ਕਿੰਨੀਆਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹਨ ਪਰ ਇਨ੍ਹਾਂ ਦਵਾਈਆਂ ਦੇ ਮਾੜੇ ਪ੍ਰਭਾਵਾਂ ਨੂੰ ਵੀ ਧਿਆਨ ਵਿੱਚ ਰੱਖਣ ਦੀ ਲੋੜ ਹੈ।"

ਕਈ ਰਿਪੋਰਟਾਂ ਨੇ ਸੰਕੇਤ ਦਿੱਤਾ ਹੈ ਕਿ ਮਲੇਰੀਆ ਦੇ ਇਲਾਜ ਲਈ ਵਰਤੀ ਜਾਂਦੀ ਦਵਾਈ ਬਿਮਾਰੀ ਦੇ ਮੁਢਲੇ ਪੜਾਵਾਂ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ ਨੂੰ ਲਾਭ ਪਹੁੰਚਾਉਂਦੀ ਹੈ, ਪਰ ਦਿਲ ਦੀ ਬਿਮਾਰੀ ਨਾਲ ਪੀੜਤ ਲੋਕਾਂ ਲਈ ਇਹ ਘਾਤਕ ਹੈ।

ABOUT THE AUTHOR

...view details