ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੋਂਪੀਓ ਨੇ ਕਿਹਾ ਕਿ ਅਮਰੀਕਾ ਟਿਕ-ਟੌਕ ਸਹਿਤ ਹੋਰ ਚੀਨੀ ਸੋਸ਼ਲ ਮੀਡੀਆ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ।
ਹੁਣ ਅਮਰੀਕਾ ਵੀ ਚੀਨੀ ਐਪਸ ਨੂੰ ਬੰਦ ਕਰਨ 'ਤੇ ਕਰ ਰਿਹਾ ਵਿਚਾਰ - ਮਾਇਕ ਪੋਂਪੀਓ
ਭਾਰਤ ਦੇ 59 ਚੀਨੀ ਐਪਸ ਨੂੰ ਬੰਦ ਕਰਨ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਵਿਦੇਸ਼ ਮੰਤਰੀ ਨੇ ਕਿਹਾ ਹੈ ਕਿ ਉਹ ਵੀ ਚੀਨੀ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਹੇ ਹਨ।
ਮਾਇਕ ਪੋਂਪੀਓ
ਪੋਂਪੀਓ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਅਮਰੀਕਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪੋਂਪੀਓ ਨੇ ਕਿਹਾ ਕਿ ਲੋਕਾਂ ਨੂੰ ਐਪਸ ਉਦੋਂ ਹੀ ਡਾਊਨਲੋਡ ਕਰਨੇ ਚਾਹੀਦੇ ਹਨ ਜਦੋਂ ਉਹ ਆਪਣੀ ਨਿੱਜੀ ਜਾਣਕਾਰੀ ਚੀਨੀ ਕਮਿਊਨਿਸਟ ਪਾਰਟੀ ਦੇ ਹੱਥਾਂ ਵਿੱਚ ਦੇਣਾ ਚਾਹੁੰਦੇ ਹਨ।
ਜ਼ਿਕਰ ਕਰ ਦਈਏ ਕਿ ਅਮਰੀਕਾ ਵੱਲੋਂ ਇਹ ਬਿਆਨ ਭਾਰਤ ਦੇ 59 ਚੀਨੀ ਐਪਸ ਨੂੰ ਬੰਦ ਕਰਨ ਤੋਂ ਬਾਅਦ ਆਇਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਆਸਟ੍ਰੇਲੀਆ ਵੀ ਚੀਨੀ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ।