ਵਾਸ਼ਿੰਗਟਨ: ਵਿਸ਼ਵ ਪੱਧਰ 'ਤੇ ਜਾਰੀ ਕੋਰੋਨਾ ਸੰਕਟ ਦੇ ਵਿਚਕਾਰ ਅਮਰੀਕੀ ਕੱਚੇ ਤੇਲ ਦੀ ਕੀਮਤ 'ਚ ਇਤਿਹਾਸਕ ਗਿਰਾਵਟ ਆਈ ਹੈ। ਕੋਈ ਮੰਗ ਨਾ ਹੋਣ ਕਾਰਨ ਕੀਮਤਾਂ ਪ੍ਰਤੀ ਬੈਰਲ 0.01 ਡਾਲਰ ਤੋਂ ਵੀ ਹੇਠਾਂ ਪਹੁੰਚ ਗਈਆਂ ਹਨ। ਦੱਸ ਦਈਏ ਕਿ ਦੁਨੀਆ ਦੇ 185 ਤੋਂ ਵੱਧ ਦੇਸ਼ ਕੋਰੋਨਾ ਵਾਇਰਸ ਦੀ ਜਕੜ ਵਿੱਚ ਹਨ। ਕੋਰੋਨਾ ਵਾਇਰਸ ਸੰਕਟ ਕਾਰਨ ਵਿਸ਼ਵ ਭਰ ਵਿੱਚ ਤੇਲ ਦੀ ਮੰਗ ਘਟ ਗਈ ਹੈ, ਜਿਸ ਕਾਰਨ ਇਸ ਦੀਆਂ ਕੀਮਤਾਂ ਲਗਾਤਾਰ ਘਟ ਰਹੀਆਂ ਹਨ। ਇਤਿਹਾਸ ਵਿੱਚ ਪਹਿਲੀ ਵਾਰ ਕੱਚੇ ਤੇਲ ਦੀ ਕੀਮਤ ਇੰਨੀ ਘੱਟ ਹੋਈ ਹੈ।
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅਮਰੀਕੀ ਵੈਸਟ ਟੈਕਸਸ ਇੰਟਰਮੀਡੀਏਟ ਕੱਚੇ ਤੇਲ ਦੀ ਕੀਮਤ ਸੋਮਵਾਰ ਨੂੰ ਘਟ ਕੇ 2 ਡਾਲਰ ਪ੍ਰਤੀ ਬੈਰਲ 'ਤੇ ਆ ਗਈ। ਇਸ ਤੋਂ ਪਹਿਲਾਂ ਬਾਜ਼ਾਰ ਦੇ ਖੁੱਲ੍ਹਣ ਸਮੇਂ ਕੀਮਤ 10.34 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਸੀ, ਜੋ 1986 ਤੋਂ ਬਾਅਦ ਇਸ ਦਾ ਸਭ ਤੋਂ ਨੀਵਾਂ ਪੱਧਰ ਸੀ।