ਪੰਜਾਬ

punjab

ETV Bharat / international

ਪੀਐੱਮ ਮੋਦੀ ਨੂੰ ਮਿਲਣ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਮਹੀਨੇ ਦੀ 24-25 ਫਰਵਰੀ ਨੂੰ ਭਾਰਤ ਦੌਰੇ 'ਤੇ ਆਉਣਗੇ। ਵ੍ਹਾਈਟ ਹਾਉਸ ਨੇ ਮੰਗਲਵਾਰ ਨੂੰ ਟਵੀਟ ਕਰ ਇਸ ਦੀ ਜਾਣਕਾਰੀ ਦਿੱਤੀ।

ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ
ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ

By

Published : Feb 11, 2020, 7:27 AM IST

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 24-25 ਫਰਵਰੀ ਨੂੰ ਭਾਰਤ ਦਾ ਦੌਰਾ ਕਰਨਗੇ। ਵ੍ਹਾਈਟ ਹਾਉਸ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਉਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ 24-25 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਲਈ ਭਾਰਤ ਆਉਣਗੇ। ਇਹ ਮੁਲਾਕਾਤ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰੇਗੀ ਅਤੇ ਅਮਰੀਕੀ ਅਤੇ ਭਾਰਤੀ ਲੋਕਾਂ ਦਰਮਿਆਨ ਮਜ਼ਬੂਤ ​​ਅਤੇ ਸਥਾਈ ਸਾਂਝ ਦਾ ਖੁਲਾਸਾ ਕਰੇਗੀ।

16 ਜਨਵਰੀ ਨੂੰ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਦੀ ਪ੍ਰਸਤਾਵਿਤ ਯਾਤਰਾ ਦੇ ਸਬੰਧ ਵਿੱਚ ਕੂਟਨੀਤਕ ਚੈਨਲਾਂ ਰਾਹੀਂ ਭਾਰਤ ਅਤੇ ਸੰਯੁਕਤ ਰਾਜ ਸੰਪਰਕ ਵਿੱਚ ਸਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਨਵੀਂ ਦਿੱਲੀ ਵਿੱਚ ਕਿਹਾ, “ਕਈ ਮਹੀਨਿਆਂ ਤੋਂ ਇਸ ਬਾਰੇ ਅਟਕਲਾਂ ਚੱਲ ਰਹੀਆਂ ਹਨ, ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕੀਤੀ ਤਾਂ ਉਨ੍ਹਾਂ ਨੇ ਟਰੰਪ ਨੂੰ ਭਾਰਤ ਬੁਲਾਇਆ। ਦੋਵੇਂ ਦੇਸ਼ ਇਸ ਬਾਰੇ ਸੰਪਰਕ ਕਰ ਰਹੇ ਹਨ, ਜਦੋਂ ਸਾਨੂੰ ਕੋਈ ਠੋਸ ਜਾਣਕਾਰੀ ਮਿਲੇਗੀ ਤਾਂ ਅਸੀਂ ਤੁਹਾਡੇ ਨਾਲ ਸਾਂਝਾ ਕਰਾਂਗੇ।"

ਪਿਛਲੇ ਸਤੰਬਰ ਵਿੱਚ, ਹਾਉਸਟਨ ਵਿੱਚ ‘ਹਾਉਡੀ ਮੋਦੀ’ ਸਮਾਗਮ ਵਿੱਚ ਟਰੰਪ ਨਾਲ ਸਟੇਜ ਸਾਂਝੇ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੇ ਭਾਰਤ ਬੁਲਾਇਆ ਸੀ। ਉਨ੍ਹਾਂ ਨੇ ਟਰੰਪ ਨੂੰ ਕਿਹਾ ਕਿ ਉਨ੍ਹਾਂ ਦੀ ਭਾਰਤ ਯਾਤਰਾ ਦੇਸ਼ਾਂ ਦੇ ਸਾਂਝੇ ਸੁਪਨਿਆਂ ਨੂੰ ਨਵੀਂ ਉਚਾਈ ਦੇਵੇਗੀ।

ABOUT THE AUTHOR

...view details