ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਦੋਸਤ ਅਤੇ ਮਹਾਨ ਆਗੂ ਹਨ। ਪ੍ਰੈਸ ਕਾਨਫਰੰਸ ਦੌਰਾਨ ਟਰੰਪ ਨੇ ਕਿਹਾ ਕਿ ਮੋਦੀ ਮੇਰੇ ਚੰਗੇ ਦੋਸਤ ਹਨ ਅਤੇ ਚੰਗੇ ਕੰਮ ਕਰ ਰਹੇ ਹਨ।
ਭਾਰਤ ਤੇ ਚੀਨ ਵਿਚਾਲੇ ਤਣਾਅ ਬਾਰੇ ਟਰੰਪ ਨੇ ਕਿਹਾ ਕਿ ਹਾਲਾਤ ਇਸ ਸਮੇਂ ਠੀਕ ਨਹੀਂ ਹਨ। ਅਸੀਂ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੇ ਤਣਾਅ ਨੂੰ ਘਟਾਉਣ ਵਿਚ ਮਦਦ ਕਰਨ ਲਈ ਤਿਆਰ ਹਾਂ। ਜੇ ਅਸੀਂ ਕੁਝ ਕਰ ਸਕਦੇ ਹਾਂ, ਤਾਂ ਅਸੀਂ ਇਸ ਵਿਚ ਸ਼ਾਮਲ ਹੋਣਾ ਚਾਹਾਂਗੇ ਤੇ ਦੋਵਾਂ ਦੇਸ਼ਾਂ ਦੀ ਮਦਦ ਕਰਨਾ ਪਸੰਦ ਕਰਾਂਗੇ। ਅਸੀਂ ਇਸ ਬਾਰੇ ਦੋਵਾਂ ਦੇਸ਼ਾਂ ਨਾਲ ਗੱਲ ਕਰ ਰਹੇ ਹਾਂ।