ਵਾਸ਼ਿੰਗਟਨ: ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨਾਲ ਸਬੰਧ ਖ਼ਤਮ ਕਰਨ ਦਾ ਐਲਾਨ ਕੀਤਾ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਵਿਸ਼ਵ ਸਿਹਤ ਸੰਗਠਨ ਨਾਲ ਆਪਣੇ ਸਬੰਧ ਖ਼ਤਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਬਲਯੂਐਚਓ ਨਾਵਲ ਕੋਰੋਨਾ ਵਾਇਰਸ ਦੇ ਸ਼ੁਰੂਆਤੀ ਫੈਲਣ ਨੂੰ ਸਹੀ ਤਰ੍ਹਾਂ ਰੋਕਣ ਵਿੱਚ ਅਸਫਲ ਰਿਹਾ ਹੈ।
ਟਰੰਪ ਨੇ ਪਹਿਲਾਂ ਹੀ ਸੰਯੁਕਤ ਰਾਸ਼ਟਰ ਦੀ ਇਸ ਏਜੰਸੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ ਸੀ। ਉਸਨੇ ਦੋਸ਼ ਲਾਇਆ ਕਿ ਇਹ ਏਜੰਸੀ ਚੀਨ ਦੀ “ਕਠਪੁਤਲੀ” ਹੈ, ਜਿਸ ਨਾਲ ਵਿਸ਼ਵ ਵਿੱਚ ਸਿਹਤ ਸੰਕਟ ਪੈਦਾ ਹੋ ਰਹੇ ਹਨ।
ਟਰੰਪ ਨੇ ਕਿਹਾ ਕਿ "ਦੁਨੀਆ ਵਾਇਰਸ ਸਬੰਧੀ ਚੀਨ ਤੋਂ ਜਵਾਬ ਚਾਹੁੰਦਾ ਹੈ।" ਅਸੀਂ ਹਰ ਸਥਿਤੀ ਵਿੱਚ ਪਾਰਦਰਸ਼ਤਾ ਚਾਹੁੰਦੇ ਹਾਂ।"