ਵਾਸ਼ਿੰਗਟਨ: ਅਮਰੀਕਾ ਨੇ ਆਪਣੀਆਂ ਏਅਰਲਾਈਨਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਅਮਰੀਕਾ ਨੇ ਆਪਣੀ ਏਅਰਲਾਈਨਾਂ ਨੂੰ ਪਾਕਿਸਤਾਨ ਦੇ ਹਵਾਈ ਖੇਤਰ ਦੀ ਵਰਤੋਂ ਤੋਂ ਬਚਣ ਲਈ ਕਿਹਾ ਹੈ।
ਪਾਕਿ ਹਵਾਈ ਖੇਤਰ 'ਚ ਜਹਾਜ਼ਾਂ 'ਤੇ ਹੋ ਸਕਦੈ ਅੱਤਵਾਦੀ ਹਮਲਾ, ਅਮਰੀਕਾ ਨੇ ਜਾਰੀ ਕੀਤੀ ਐਡਵਾਇਜ਼ਰੀ - ਅਮਰੀਕਾ ਨੇ ਜਾਰੀ ਕੀਤੀ ਐਡਵਾਇਜ਼ਰੀ
ਪਾਕਿਸਤਾਨ ਦੇ ਹਵਾਈ ਖੇਤਰ ਵਿੱਚ ਅੱਤਵਾਦੀ ਹਮਲੇ ਦੇ ਖ਼ਦਸ਼ੇ ਨੂੰ ਵੇਖਦੇ ਹੋਏ ਅਮਰੀਕਾ ਨੇ ਆਪਣੀਆਂ ਏਅਰਲਾਈਨਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।
ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿੱਚ ਅਮਰੀਕੀ ਜਹਾਜ਼ਾਂ 'ਤੇ ਅੱਤਵਾਦੀ ਹਮਲਾ ਹੋ ਸਕਦਾ ਹੈ। ਯਾਨੀ ਕਿ ਅਮਰੀਕੀ ਏਅਰਲਾਇੰਸਾਂ ਨੂੰ ਪਾਕਿਸਤਾਨ ਦੇ ਕੱਟੜਪੰਥੀ ਅਤੇ ਅੱਤਵਾਦੀ ਸੰਗਠਨਾਂ ਦੇ ਹਮਲੇ ਦਾ ਖ਼ਤਰਾ ਹੋ ਸਕਦਾ ਹੈ। ਖ਼ਾਸਕਰ ਉਨ੍ਹਾਂ ਜਹਾਜ਼ਾਂ ਲਈ ਖ਼ਤਰਾ ਵੱਧ ਹੋ ਸਕਦਾ ਹੈ ਜੋ ਬਹੁਤ ਘੱਟ ਉਚਾਈ ਤੇ ਉਡਾਣ ਭਰਦੇ ਹਨ। ਇਸ ਵਿੱਚ ਪਾਕਿਸਤਾਨ 'ਚ ਕੁਝ ਅੱਤਵਾਦੀ ਸੰਗਠਨਾਂ 'ਤੇ ਸ਼ੱਕ ਜ਼ਾਹਿਰ ਕੀਤਾ ਗਿਆ ਹੈ ਕਿ ਉਨ੍ਹਾਂ ਕੋਲ ਮੈਨ ਪੋਰਟੇਬਲ ਏਅਰ ਡਿਫੈਂਸ ਸਿਸਟਮ ਤਕ ਦੀ ਪਹੁੰਚ ਹੈ। ਦੱਸਦਈਏ ਕਿ ਇਹ ਅਡਵਾਇਜ਼ਰੀ ਉਦੋਂ ਜਾਰੀ ਕੀਤੀ ਗਈ ਹੈ ਜਦੋਂ ਦੋ ਦਿਨ ਪਹਿਲਾਂ ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਅਮਰੀਕੀ ਦੂਤਘਰ 'ਤੇ ਕਈ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਸੀ।