ਵਾਸ਼ਿੰਗਟਨ: ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਵੱਧ ਗਿਆ ਜਿਸ ਨੂੰ ਲੈ ਕੇ ਭਾਰਤ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਸੀ। ਅਮਰੀਕਾ ਨੇ ਪਹਿਲਾਂ ਵੀ ਪਾਕਿਸਤਾਨ ਨੂੰ ਅੱਤਵਾਦੀ ਹਮਲੇ ਦਾ ਕਰਾਰਾ ਜਵਾਬ ਦਿੱਤਾ ਸੀ ਤੇ ਹੁਣ ਇੱਕ ਵਾਰ ਫਿਰ ਅਮਰੀਕਾ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਭਾਰਤ 'ਤੇ ਹਮਲਾ ਹੋਇਆ ਤਾਂ ਬਹੁਤ ਮੁਸ਼ਕਲ ਹੋ ਜਾਵੇਗੀ।
ਅਮਰੀਕਾ ਨੇ ਪਾਕਿਸਤਾਨ ਨੂੰ ਕਿਉਂ ਦਿੱਤੀ ਚੇਤਾਵਨੀ ? - international news
ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਬਣੇ ਤਣਾਅ ਤੋਂ ਬਾਅਦ ਅਮਰੀਕਾ ਪਾਕਿਸਤਾਨ ਨੂੰ ਚੇਤਾਵਨੀ ਦਿੰਦਾ ਆ ਰਿਹਾ ਹੈ। ਅਮਰੀਕਾ ਨੇ ਪਾਕਿਸਤਾਨ ਨੂੰ ਦਿੱਤੀ ਚੇਤਾਵਨੀ 'ਚ ਕਿਹਾ ਕਿ ਜੇ ਭਾਰਤ 'ਤੇ ਹਮਲਾ ਹੋਇਆ ਤਾਂ ਬਹੁਤ ਪਰੇਸ਼ਾਨੀ ਹੋਵੇਗੀ।
ਇਕ ਸੀਨੀਅਰ ਅਧਿਕਾਰੀ ਨੇ ਵ੍ਹਾਈਟ ਹਾਊਸ 'ਚ ਬਿਆਨ ਦਿੰਦਿਆਂ ਕਿਹਾ ਕਿ ਸਾਨੂੰ ਇਹ ਵੇਖਣ ਦੀ ਲੋੜ ਹੈ ਕਿ ਪਾਕਿਸਤਾਨ ਆਪਣੇ ਖੇਤਰ 'ਚ ਸਰਗਰਮ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤਾਇਬਾ ਵਰਗੇ ਅੱਤਵਾਦੀ ਸੰਗਠਨਾਂ ਵਿਰੁੱਧ ਕਾਰਵਾਈ ਕਰੇ। ਜੇ ਪਾਕਿਸਤਾਨ ਚਾਹੁੰਦਾ ਹੈ ਕਿ ਮੁੜ ਤਣਾਅ ਦੀ ਸਥਿਤੀ ਪੈਦਾ ਨਾ ਹੋਵੇ ਤਾਂ ਉਸ ਨੂੰ ਛੇਤੀ ਹੀ ਐਕਸ਼ਨ ਲੈਣਾ ਪਵੇਗਾ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਅੱਤਵਾਦੀ ਸੰਗਠਨਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ। ਭਾਰਤ-ਪਾਕਿਸਤਾਨ 'ਚ ਕਿਸੇ ਤਰ੍ਹਾਂ ਦਾ ਤਣਾਅ ਪੈਦਾ ਨਾ ਹੋਵੇ, ਇਸ ਲਈ ਜ਼ਰੂਰੀ ਹੈ ਕਿ ਪਾਕਿਸਤਾਨ ਖ਼ਾਸ ਕਰਕੇ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੈਅਬਾ ਖ਼ਿਲਾਫ਼ ਸਖ਼ਤ ਕਦਮ ਚੁੱਕੇ।