ਪੰਜਾਬ

punjab

ETV Bharat / international

ਪਾਕਿਸਤਾਨ ਵਿੱਚ ਸੜਕ ਹਾਦਸਾ, 13 ਲੋਕਾਂ ਦੀ ਮੌਤ - ਪਾਕਿਸਤਾਨ ਵਿੱਚ ਸੜਕ ਹਾਦਸਾ

ਪਾਕਿਸਤਾਨ ਵਿੱਚ ਇੱਕ ਸੜਕ ਹਾਦਸਾ ਹੋ ਗਿਆ ਹੈ ਜਿਸ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਜ਼ਖਮੀ ਹਨ।

ਪਾਕਿਸਤਾਨ ਵਿੱਚ ਸੜਕ ਹਾਦਸਾ, 13 ਲੋਕਾਂ ਦੀ ਮੌਤ

By

Published : Nov 7, 2019, 7:07 PM IST

ਇਸਲਾਮਾਬਾਦ: ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ ਵੀਰਵਾਰ ਨੂੰ ਇੱਕ ਪੈਸੇਂਜਰ ਕੋਚ ਦੀ ਮੋਟਰਸਾਈਕਲ-ਰਿਕਸ਼ਾ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਤਿੰਨ ਜ਼ਖ਼ਮੀ ਹਨ।

ਇੱਕ ਰਿਪੋਰਟ ਮੁਤਾਬਕ ਇਹ ਹਾਦਸਾ ਮਤਿਆਰੀ ਜ਼ਿਲ੍ਹੇ ਦੇ ਸੈਯਦ ਅਬਾਦ ਇਲਾਕੇ ਵਿੱਚ ਵਾਪਰਿਆ ਹੈ। ਅਜੇ ਤੱਕ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ।

ਸਿੰਧ ਦੇ ਸੂਚਨਾ ਮੰਤਰੀ ਸਈਦ ਗਨੀ ਨੇ ਇਸ ਹਾਦਸੇ ਉੱਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਹਾਦਸੇ ਦੀ ਜਾਂਚ ਕੀਤੀ ਜਾਵੇਗੀ।

ABOUT THE AUTHOR

...view details