ਪੰਜਾਬ

punjab

ETV Bharat / international

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ, ਮਰਨ ਵਾਲਿਆ ਦੀ ਗਿਣਤੀ ਹੋਈ 3213 - 3213 people died in china

ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਦਾ ਆਂਕੜਾ 3213 ਤੱਕ ਪਹੁੰਚ ਗਿਆ ਹੈ। ਕੌਮੀ ਸਿਹਤ ਆਯੋਗ ਅਨੁਸਾਰ ਇਹ ਸਾਰੀਆਂ ਮੌਤਾਂ ਹੁਬੇਈ ਸੂਬੇ 'ਚ ਹੋਈਆਂ ਹਨ।

ਕੋਰੋਨਾ ਵਾਇਰਸ ਦਾ ਕਹਿਰ
ਕੋਰੋਨਾ ਵਾਇਰਸ ਦਾ ਕਹਿਰ

By

Published : Mar 16, 2020, 1:31 PM IST

ਬੀਜਿੰਗ: ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਦਾ ਆਂਕੜਾ 3213 ਤੱਕ ਪਹੁੰਚ ਗਿਆ ਹੈ। ਇੱਕ ਸਮਾਚਾਰ ਏਜੰਸੀ ਮੁਤਾਬਕ ਚੀਨ ਸਿਹਤ ਅਧਿਕਾਰੀਆਂ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਸੰਕਰਮਣ ਦੇ 16 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਜਿਨ੍ਹਾਂ 'ਚੋਂ 14 ਦੀ ਮੌਤ ਹੋਣ ਦੀ ਜਾਣਕਰੀ ਹੈ। ਕੌਮੀ ਸਿਹਤ ਆਯੋਗ ਅਨੁਸਾਰ ਇਹ ਸਾਰੀਆਂ ਮੌਤਾਂ ਹੁਬੇਈ ਸੂਬੇ 'ਚ ਹੋਈਆਂ ਹਨ।

ਕੋਰੋਨਾ ਵਾਇਰਸ ਨਾਲ ਸਬੰਧਤ ਆਕੜਿਆਂ ਦੀ ਜਾਣਕਾਰੀ ਦਿੰਦਿਆਂ ਆਯੋਗ ਨੇ ਦੱਸਿਆ ਕਿ 41 ਨਵੇਂ ਸ਼ੱਕੀ ਮਾਮਲੇ ਸਾਹਮਣੇ ਆਏ ਹਨ ਜਦਕਿ ਐਤਵਾਰ ਨੂੰ 838 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੰਭੀਰ ਮਾਮਲਿਆਂ ਦੀ ਗਿਣਤੀ ਘਟ ਕੇ 3032 ਹੋ ਗਈ ਹੈ।

ਇਹ ਵੀ ਪੜ੍ਹੋ- ਕੋਰੋਨਾ ਵਾਇਰਸ: ਜੇਲ੍ਹ 'ਚ ਬੰਦ ਕੈਦੀਆਂ ਤੇ ਹਵਾਲਾਤੀਆਂ ਨਾਲ ਮੁਲਾਕਾਤ 31 ਮਾਰਚ ਤੱਕ ਬੰਦ

ਜਾਣਕਾਰੀ ਅਨੁਸਾਰ 3213 ਲੋਕ ਕੋਰੋਨਾ ਵਾਇਰਸ ਕਾਰਨ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਜਦ ਕਿ 9582 ਲੋਕਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖੇ ਗਏ ਹਨ। ਜ਼ਿਕਰਯੋਗ ਹਾ ਕਿ ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਦਾ ਖ਼ੌਫ ਵੱਧਦਾ ਜਾ ਰਿਹਾ ਹੈ ਅਤੇ ਐਸਏਆਰ 'ਚ ਚਾਰ ਮੌਤਾਂ ਸਣੇ 148 ਮਾਮਲੇ ਦੀ ਪੁਸ਼ਟੀ ਹੋਈ ਹੈ ਜਦਕਿ ਮਕਾਊ ਐਸਏਆਰ 'ਚ 10, ਤਾਈਵਾਨ 'ਚ ਇੱਕ ਮੌਤ ਸਣੇ 59 ਮਾਮਲੇ, ਹਾਂਗਕਾਂਗ 'ਚ 84 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦਿੱਤੀ ਗਈ ਹੈ।

ABOUT THE AUTHOR

...view details