ਪੰਜਾਬ

punjab

ETV Bharat / international

ਅਫ਼ਗਾਨਿਸਤਾਨ ਦੀ ਮਸਜਿਦ ਨੇੜੇ ਧਮਾਕਾ, 16 ਲੋਕਾਂ ਦੀ ਮੌਤ - 16 ਲੋਕਾਂ ਦੀ ਮੌਤ

ਅਫ਼ਗਾਨਿਸਤਾਨ ਦੇ ਕੰਧਾਰ ਵਿੱਚ ਮਸਜਿਦ ਦੇ ਨੇੜੇ ਧਮਾਕਾ ਹੋਣ ਦੀ ਖਬਰ ਹੈ। ਟੋਲੋ ਨਿਊਜ਼ ਦੇ ਅਨੁਸਾਰ, ਧਮਾਕਾ ਕੰਧਾਰ ਦੀ ਇਮਾਮ ਬਾਰਗਾਹ ਮਸਜਿਦ ਦੇ ਨੇੜੇ ਹੋਇਆ।

ਅਫ਼ਗਾਨਿਸਤਾਨ ਦੀ ਮਸਜਿਦ ਨੇੜੇ ਧਮਾਕਾ, 16 ਲੋਕਾਂ ਦੀ ਮੌਤ
ਅਫ਼ਗਾਨਿਸਤਾਨ ਦੀ ਮਸਜਿਦ ਨੇੜੇ ਧਮਾਕਾ, 16 ਲੋਕਾਂ ਦੀ ਮੌਤ

By

Published : Oct 15, 2021, 8:12 PM IST

ਕਾਬੁਲ: ਅਫ਼ਗਾਨਿਸਤਾਨ ਵਿੱਚ ਇੱਕ ਮਸਜਿਦ ਦੇ ਨੇੜੇ ਧਮਾਕਾ ਹੋਣ ਦੀ ਖ਼ਬਰ ਹੈ। 3 ਅਕਤੂਬਰ ਤੋਂ ਬਾਅਦ ਅੱਜ ਦੇ ਧਮਾਕੇ ਬਾਰੇ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਧਮਾਕੇ ਭੀੜ -ਭੜੱਕੇ ਵਾਲੀਆਂ ਥਾਵਾਂ 'ਤੇ ਲਗਾਤਾਰ ਹੋ ਰਹੇ ਹਨ। ਪਿਛਲੇ ਧਮਾਕੇ ਦੀ ਤਰ੍ਹਾਂ ਇਸ ਵਾਰ ਵੀ ਮਸਜਿਦ ਦੇ ਨੇੜੇ ਧਮਾਕਾ ਹੋਇਆ ਹੈ। ਟੋਲੋ ਨਿਊਜ਼ ਦੇ ਅਨੁਸਾਰ, ਇਸ ਘਟਨਾ ਵਿੱਚ 16 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 40 ਤੋਂ ਵੱਧ ਜ਼ਖਮੀ ਹੋਏ ਹਨ।

ਤਾਲਿਬਾਨ ਦੇ ਬੁਲਾਰੇ ਬਿਲਾਲ ਕਰੀਮੀ ਨੇ ਦੱਸਿਆ ਕਿ ਧਮਾਕਾ ਕੰਧਾਰ ਪ੍ਰਾਂਤ ਦੀ ਇੱਕ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ। ਇਸੇ ਹਫਤੇ ਦੇ ਸ਼ੁਰੂ ਵਿੱਚ ਦੇਸ਼ ਦੇ ਉੱਤਰੀ ਹਿੱਸੇ ਵਿੱਚ ਅਜਿਹਾ ਹੀ ਧਮਾਕਾ ਕੀਤਾ ਗਿਆ ਸੀ। ਉਨ੍ਹਾਂ ਨੇ ਮਾਮਲੇ ਦੀ ਹੋਰ ਜਾਣਕਾਰੀ ਨਹੀਂ ਦਿੱਤੀ ਅਤੇ ਕਿਹਾ ਕਿ ਜਾਂਚ ਜਾਰੀ ਹੈ। ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਕਿ ਧਮਾਕੇ ਪਿੱਛੇ ਕੌਣ ਸੀ।

ਮੁਸਲਿਮ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ੁੱਕਰਵਾਰ ਦੁਪਹਿਰ ਦੀ ਨਮਾਜ਼ ਵਿੱਚ ਹਿੱਸਾ ਲੈਂਦੇ ਹਨ। ਇਸ ਦੇ ਨਾਲ ਹੀ, ਟੋਲੋ ਨਿਊਜ਼ ਦੇ ਅਨੁਸਾਰ, ਕੰਧਾਰ ਸ਼ਹਿਰ ਦੇ ਪੀਡੀ -1 ਵਿੱਚ ਇੱਕ ਧਮਾਕਾ ਹੋਇਆ ਹੈ। ਇਹ ਧਮਾਕਾ ਇਮਾਮ ਬਾਰਗਾਹ ਮਸਜਿਦ ਦੇ ਨੇੜੇ ਹੋਇਆ। ਕਈ ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਹਾਲਾਂਕਿ ਇਸ ਸਬੰਧ ਵਿੱਚ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਟੋਲੋ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਇਹ ਧਮਾਕਾ ਕੰਧਾਰ ਸ਼ਹਿਰ ਦੇ ਪਹਿਲੇ ਸੁਰੱਖਿਆ ਜ਼ਿਲ੍ਹੇ ਦੇ ਦੁਆਲੇ ਇੱਕ ਮਸਜਿਦ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹੋਇਆ। ਸੂਤਰਾਂ ਅਨੁਸਾਰ ਇਸ ਧਮਾਕੇ ਵਿੱਚ ਕਈ ਲੋਕ ਜ਼ਖਮੀ ਹੋਏ ਹਨ।

ਟੋਲੋ ਨਿਊਜ਼ ਨੇ ਕਿਹਾ, ਇੱਕ ਸਰੋਤ ਨੇ ਦੱਸਿਆ ਕਿ ਲਗਭਗ ਅੱਧਾ ਘੰਟਾ ਪਹਿਲਾਂ ਕੰਧਾਰ ਦੇ ਪਹਿਲੇ ਜ਼ਿਲ੍ਹੇ ਵਿੱਚ ਇੱਕ ਮਸਜਿਦ ਨੂੰ ਉਡਾ ਦਿੱਤਾ ਗਿਆ ਸੀ। ਇਸ ਘਟਨਾ ਵਿੱਚ 16 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋ ਗਏ।

ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ 3 ਅਕਤੂਬਰ ਨੂੰ ਮਸਜਿਦ ਦੇ ਕੋਲ ਧਮਾਕਾ ਹੋਇਆ ਸੀ। ਇਸ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਦਰਜਨ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਧਮਾਕਾ ਕਾਬੁਲ ਦੇ ਈਦਗਾਹ ਮਸਜਿਕ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਅਫਗਾਨਿਸਤਾਨ ਤੋਂ ਅਮਰੀਕੀ ਫੌਜਾਂ ਦੀ ਵਾਪਸੀ ਤੋਂ ਪਹਿਲਾਂ ਅਗਸਤ ਦੇ ਆਖਰੀ ਹਫ਼ਤੇ ਕਾਬੁਲ ਵਿੱਚ ਵੀ ਧਮਾਕਾ ਹੋਇਆ ਸੀ। ਇਸ ਵਿੱਚ 100 ਤੋਂ ਵੱਧ ਲੋਕ ਮਾਰੇ ਗਏ ਸਨ।

ਅਗਸਤ ਦੇ ਅੱਧ ਵਿੱਚ ਤਾਲਿਬਾਨ ਦੇ ਅਫਗਾਨਿਸਤਾਨ ਉੱਤੇ ਕਬਜ਼ਾ ਕਰਨ ਤੋਂ ਬਾਅਦ ਇਸਲਾਮਿਕ ਸਟੇਟ ਅੱਤਵਾਦੀ ਸਮੂਹ ਦੁਆਰਾ ਹਮਲਿਆਂ ਵਿੱਚ ਵਾਧਾ ਹੋਇਆ ਹੈ। ਅਜਿਹੀ ਸਥਿਤੀ ਵਿੱਚ, ਦੋ ਕੱਟੜਪੰਥੀ ਸਮੂਹਾਂ ਵਿਚਕਾਰ ਸੰਘਰਸ਼ ਹੋਰ ਡੂੰਘਾ ਹੋਣ ਦੀ ਸੰਭਾਵਨਾ ਵੱਧ ਗਈ ਹੈ।

ਇਹ ਵੀ ਪੜ੍ਹੋ:- ਅਫ਼ਗਾਨ ਮਸਜਿਦ 'ਚ ਸੁੱਟਿਆ ਬੰਬ, 46 ਮੌਤਾਂ, ਦਰਜਨਾਂ ਜਖ਼ਮੀ

ABOUT THE AUTHOR

...view details