ਲਾਹੌਰ: ਪਾਕਿਸਤਾਨ ਪੰਜਾਬ ਦੇ ਸ਼ੇਖੁਪੁਰਾ ਇਲਾਕੇ ਵਿੱਚ ਵੈਨ ਦੇ ਰੇਲ ਨਾਲ ਟਕਰਾਉਣ ਕਾਰਨ 20 ਵਿਅਕਤੀਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਿੱਖ ਸ਼ਰਧਾਲੂ ਦੱਸੇ ਜਾ ਰਹੇ ਹਨ।
ਪਾਕਿ ਰੇਲਵੇ ਹਾਦਸੇ ਵਿੱਚ 19 ਦੀ ਮੌਤ ਸਿੱਖ ਸ਼ਰਧਾਲੂਆਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ ਅਤੇ ਕਈ ਸ਼ਰਧਾਲੂ ਜ਼ਖ਼ਮੀ ਹੈ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਹ ਹਾਦਸਾ ਸ਼ਾਹ ਹੁਸੈਨ ਟਰੇਨ ਨਾਲ ਵੈਨ ਟਕਰਾਉਣ ਕਾਰਨ ਵਾਪਰਿਆ ਹੈ ਜਿਸ ਵਿੱਚ 20 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀ ਜ਼ਖ਼ਮੀ ਹਨ, ਜ਼ਖ਼ਮੀਆਂ ਦੀ ਗਿਣਤੀ ਅਜੇ ਹੋਰ ਵਧ ਸਕਦੀ ਹੈ।
ਸਥਾਨਕ ਮੀਡੀਆ ਮੁਤਾਬਕ, ਜ਼ਿਆਦਾਤਰ ਯਾਤਰੀ ਨਨਕਾਣਾ ਸਾਹਿਬ ਦੀ ਯਾਤਰਾ ਕਰ ਕੇ ਵਾਪਸ ਪਰਤ ਰਹੇ ਸਨ। ਇਸ ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪ੍ਰਸ਼ਾਸਨ ਬਚਾਅ ਕਾਰਜ ਵਿੱਚ ਜੁਟ ਗਿਆ ਹੈ। ਜ਼ਖ਼ਮੀਆਂ ਅਤੇ ਮਰਨ ਵਾਲਿਆਂ ਨੂੰ ਨੇੜਲੇ ਹਸਪਤਾਲ ਲਜਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ੇਖੁਪੁਰਾ ਰੇਲਵੇ ਕਰਾਸਿੰਗ 'ਤੇ ਵਾਪਰਿਆ ਜੋ ਕਿ ਮਾਨਵ ਰਹਿਤ ਕਰਾਸਿੰਗ ਸੀ ਜਿਸ ਤੋਂ ਬਾਅਦ ਰੇਲਵੇ ਵਿਭਾਗ ਨੇ ਡਵੀਜ਼ਨਲ ਇੰਜੀਨੀਅਰ ਨੂੰ ਬਰਖ਼ਾਸਤ ਕਰ ਦਿੱਤਾ ਹੈ।
ਰੇਲਵੇ ਮੰਤਰੀ ਸ਼ੇਖ ਰਸ਼ੀਦ ਨੇ ਅਧਿਕਾਰੀਆਂ ਨੂੰ ਹਾਦਸੇ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਇਸ ਘਟਨਾ ਤੋਂ ਚਾਰ ਮਹੀਨੇ ਪਹਿਲਾਂ ਹੀ ਅਜਿਹਾ ਹੀ ਹਾਦਸਾ ਵਾਪਰਿਆ ਸੀ ਜਦੋਂ ਸਿੰਧ ਦੇ ਰੋਹਰੀ ਨੇੜੇ ਇੱਕ ਮਨੁੱਖ ਰਹਿਤ ਰੇਲਵੇ ਕਰਾਸਿੰਗ ਨੂੰ ਪਾਰ ਕਰ ਰਹੀ ਬੱਸ ਨੂੰ ਕਰਾਚੀ ਤੋਂ ਲਾਹੌਰ ਜਾ ਰਹੀ ਪਾਕਿਸਤਾਨ ਐਕਸਪ੍ਰੈਸ ਨੇ ਕੁਚਲ ਦਿੱਤਾ ਸੀ ਜਿਸ ਵਿੱਚ 19 ਲੋਕਾਂ ਦੀ ਮੌਤ ਹੋ ਗਈ ਸੀ ਅਤੇ 30 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ ਸਨ।