ਨਵੀਂ ਦਿੱਲੀ: ਚੀਨ ਦੇ ਕੋਰੋਨਾ ਵਾਇਰਸ ਪ੍ਰਭਾਵਿਤ ਵੁਹਾਨ ਤੋਂ 324 ਭਾਰਤੀ ਨਾਗਰਿਕਾਂ ਨੂੰ ਵਾਪਿਸ ਲੈ ਕੇ ਆਉਣ ਵਾਲਾ ਏਅਰ ਇੰਡੀਆ ਦਾ ਜੰਬੋ ਬੀ747 ਜਹਾਜ਼ ਸ਼ਨੀਵਾਰ ਸਵੇਰੇ ਦਿੱਲੀ ਪਹੁੰਚਿਆ।
ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਸਵੇਰੇ 7.30 ਵਜੇ ਦੇ ਕਰੀਬ ਦਿੱਲੀ ਪਹੁੰਚਿਆ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਰਾਮ ਮਨੋਹਰ ਲੋਹੀਆ ਹਸਪਤਾਲ ਦੇ ਪੰਜ ਡਾਕਟਰ ਅਤੇ ਇੱਕ ਪੈਰਾ ਮੈਡੀਕਲ ਸਟਾਫ਼ ਵੀ ਇਸ ਜਹਾਜ਼ ਵਿੱਚ ਸਵਾਰ ਸਨ।
ਵੁਹਾਨ ਤੋਂ ਭਾਰਤੀਆਂ ਨੂੰ ਵਾਪਿਸ ਲੈ ਕੇ ਜਾਣ ਲਈ ਵਿਸ਼ੇਸ਼ ਉਡਾਣ ਦੀ ਸਹੂਲਤ ਲਈ ਭਾਰਤ ਨੇ ਚੀਨ ਸਰਕਾਰ ਦਾ ਧੰਨਵਾਦ ਕੀਤਾ ਹੈ।