ਨਵੀਂ ਦਿੱਲੀ: ਅਮਰੀਕਾ ਨੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਏਅਰਲਾਈਨਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਦੇ ਆਵਾਜਾਈ ਵਿਭਾਗ ਨੇ ਕਿਹਾ, "ਅਸੀਂ ਪਾਕਿਸਤਾਨੀ ਇੰਟਰਨੈਸ਼ਨਲ ਏਅਰਲਾਈਨਜ਼ (ਪੀਆਈਏ) ਨੂੰ ਇਜਾਜ਼ਤ ਦੇਣ ਨਾਲ ਜੁੜੇ ਫੈਸਲੇ ਨੂੰ ਬਦਲ ਦਿੱਤਾ ਹੈ। ਇਸ ਤਹਿਤ ਪਾਕਿਸਤਾਨੀ ਇੰਟਰਨੈਸ਼ਨਲ ਏਅਰਲਾਈਨਜ਼, ਅਮਰੀਕਾ ਵਿੱਚ ਚਾਰਟਰ ਉਡਾਣਾਂ ਚਲਾ ਸਕਦੀ ਸੀ ਪਰ ਹੁਣ ਉਨ੍ਹਾਂ 'ਤੇ ਪਾਬੰਦੀ ਲਗਾਈ ਗਈ ਹੈ।"
ਅਮਰੀਕਾ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ 'ਤੇ ਲਗਾਈ ਪਾਬੰਦੀ - ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼
ਅਮਰੀਕਾ ਨੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਏਅਰਲਾਈਨਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਨੇ ਇਸ ਦੇ ਪਿੱਛੇ ਪਾਕਿਸਤਾਨੀ ਪਾਇਲਟਾਂ ਦੇ ਪ੍ਰਮਾਣੀਕਰਣ ਨੂੰ ਲੈ ਕੇ ਫੈਡਰਲ ਹਵਾਬਾਜ਼ੀ ਪ੍ਰਸ਼ਾਸਨ (ਐਫਏਏ) ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ।
ਅਮਰੀਕਾ ਨੇ ਇਸ ਦੇ ਪਿੱਛੇ ਪਾਕਿਸਤਾਨੀ ਪਾਇਲਟਾਂ ਦੇ ਪ੍ਰਮਾਣੀਕਰਣ ਨੂੰ ਲੈ ਕੇ ਫੈਡਰਲ ਹਵਾਬਾਜ਼ੀ ਪ੍ਰਸ਼ਾਸਨ (ਐਫਏਏ) ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ਦੱਸ ਦਈਏ ਕਿ ਪਾਕਿਸਤਾਨ ਆਪਣੇ ਬਹੁਤ ਸਾਰੇ ਪਾਇਲਟਾਂ 'ਤੇ ਪਾਬੰਦੀ ਲਗਾ ਚੁੱਕਿਆ ਹੈ। ਪਿਛਲੇ ਮਹੀਨੇ ਜਾਅਲੀ ਲਾਇਸੈਂਸ ਕਾਰਨ ਪਾਕਿਸਤਾਨ ਨੇ ਆਪਣਾ ਤੀਜਾ ਪਾਇਲਟ ਹਟਾ ਦਿੱਤਾ ਸੀ।
ਹੁਣ ਯੂਰਪੀਅਨ ਯੂਨੀਅਨ ਹਵਾਬਾਜ਼ੀ ਸੁਰੱਖਿਆ ਏਜੰਸੀ ਨੇ ਪੀਆਈਏ ਦੇ ਅਧਿਕਾਰ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਰੋਕ 6 ਮਹੀਨਿਆਂ ਲਈ ਲਗਾਈ ਗਈ ਹੈ। ਦਰਅਸਲ ਮਈ ਵਿਚ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਇਕ ਹਵਾਈ ਜਹਾਜ਼ ਏਅਰਪੋਰਟ 'ਤੇ ਲੈਂਡਿੰਗ ਕਰਨ ਵੇਲੇ ਕ੍ਰੈਸ਼ ਹੋ ਗਿਆ ਸੀ ਜਿਸ ਵਿੱਚ 97 ਲੋਕਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਤੋਂ ਪਾਇਲਟਾਂ ਦੀ ਯੋਗਤਾ ਦੇ ਸਬੰਧ ਵਿੱਚ ਸਵਾਲ ਖੜ੍ਹੇ ਹੋਏ ਸ਼ੁਰੂ ਹੋਏ ਸਨ।