ਪੰਜਾਬ

punjab

ETV Bharat / international

ਭਾਰਤ ਨੂੰ ਅੱਖਾਂ ਵਿਖਾਉਣ ਤੋਂ ਪਹਿਲਾਂ ਆਪਣੀ ਜ਼ਮੀਨ 'ਤੇ ਅੱਤਵਾਦੀਆਂ ਨੂੰ ਸਾਂਭੋ: ਅਮਰੀਕਾ

ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧ ਰਹੀ ਤਲਖ਼ੀ 'ਤੇ ਅਮਰੀਕਾ ਦੇ ਵੱਡੇ ਨੇਤਾਵਾਂ ਵੱਲੋਂ ਬਿਆਨ ਸਾਹਮਣੇ ਆਇਆ ਹੈ ਜਿਸ ਵਿੱਚ ਉਨ੍ਹਾਂ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਪਹਿਲਾਂ ਪਾਕਿਸਤਾਨ ਆਪਣੀ ਜ਼ਮੀਨ ਤੋਂ ਅੱਤਵਾਦੀਆਂ ਨਾਲ ਨਜਿੱਠੇ ਫਿਰ ਭਾਰਤ ਨੂੰ ਅੱਖਾਂ ਵਿਖਾਵੇ।

ਫ਼ੋਟੋ।

By

Published : Aug 8, 2019, 10:06 PM IST

ਨਵੀਂ ਦਿੱਲੀ: ਅਮਰੀਕਾ ਦੇ ਦੋ ਵੱਡੇ ਨੇਤਾਵਾਂ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਭਾਰਤ ਵਿਰੁੱਧ ਜਵਾਬੀ ਕਾਰਵਾਈ ਕਰਨ ਤੋਂ ਬਚੇ ਅਤੇ ਆਪਣੀ ਸਰਜ਼ਮੀਨ ਨੇ ਚੱਲ ਰਹੇ ਅੱਤਵਾਦੀ ਗਰੁੱਪਾਂ ਵਿਰੁੱਧ ਸਖ਼ਤ ਕਾਰਵਾਈ ਕਰੇ। ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਬੌਖਲਾਹਟ ਵਿੱਚ ਆ ਕੇ ਭਾਰਤ ਨਾਲ ਕਈ ਸਬੰਧ ਖ਼ਤਮ ਕਰਨ ਦਾ ਐਲਾਨ ਕੀਤਾ ਸੀ।

ਅਮਰੀਕਾ ਸੰਸਦ ਰਾਬਰਟ ਮੇਨੇਨਡੇਜ ਅਤੇ ਕਾਂਗਰਸਮੈਨ ਏਲਿਅਟ ਇਨਜੇਲ ਨੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਕੋਲ ਹੁਣ ਮੌਕਾ ਹੈ ਕਿ ਹੁਣ ਇਹ ਵਿਖਾਵੇ ਕਿ ਉਸ ਲਈ ਸਾਰੇ ਨਾਗਰਿਕ ਮਹੱਤਵਪੂਰਨ ਹਨ ਅਤੇ ਉਹ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰੇਗਾ ਜਿਸ ਵਿੱਚ ਵਿਧਾਨਸਭਾ ਦੀ ਸੁਤੰਤਰਤਾ ਦਾ ਅਧਿਕਾਰੀ ਵੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਪਾਰਦਰਸ਼ਿਤਾ ਅਤੇ ਰਾਜਨੀਤਿਕ ਭਾਗੀਦਾਰੀ ਲੋਕਤੰਤਰ ਦੇ ਸਤੰਬ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਭਾਰਤ ਸਰਕਾਰ ਜੰਮੂ-ਕਸ਼ਮੀਰ ਵਿੱਚ ਇਨ੍ਹਾਂ ਸਿਧਾਤਾਂ ਦਾ ਪਾਲਨਾ ਕਰੇਗੀ।

ਇਸ ਤੋਂ ਤਾਂ ਹੁਣ ਸਾਰੇ ਭਲੀ ਭਾਂਤੀ ਜਾਣੂ ਹੀ ਹਨ ਕਿ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਹਟਾ ਨੂੰ ਹਟਾ ਦਿੱਤਾ ਹੈ ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਹੈ ਜਿਸ ਵਿੱਚ ਜੰਮੂ-ਕਸ਼ਮੀਰ ਇੱਕ ਅਤੇ ਲੱਦਾਖ ਦੂਜਾ ਕੇਂਦਰ ਸਾਸ਼ਤ ਪ੍ਰਦੇਸ਼ ਹੋਵੇਗਾ।

ਭਾਰਤ ਸਰਕਾਰ ਦੇ ਇਸ ਫ਼ੈਸਲੇ ਤੋਂ ਪਾਕਿਸਤਾਨ ਇਸ ਤਰ੍ਹਾਂ ਦਾ ਵਰਤਾਰਾ ਕਰ ਰਿਹਾ ਹੈ ਜਿਵੇਂ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਬਹੁਤ ਵੱਡਾ ਝਟਕਾ ਦੇ ਦਿੱਤਾ ਹੈ। ਇਸ ਲਈ ਪਾਕਿਸਤਾਨ ਨੇ ਤੈਸ਼ ਵਿੱਚ ਆ ਕੇ ਸੰਸਦ ਦੀ ਮੀਟਿੰਗ ਬੁਲਾਈ ਜਿਸ ਦੀ ਪ੍ਰਧਾਨਗੀ ਵਜ਼ੀਰ ਏ ਆਜ਼ਮ ਇਮਰਾਨ ਖ਼ਾਨ ਨੇ ਕੀਤੀ। ਇਸ ਤੋਂ ਇਲਾਵਾ ਫ਼ੌਜ ਮੁਖੀ ਨੇ ਵੀ ਕਮਾਡੋ ਨਾਲ ਮੀਟਿੰਗ ਕੀਤੀ।

ਪਾਕਿਸਤਾਨ ਸਰਕਾਰ ਨੇ ਕਈ ਫ਼ੈਸਲੇ ਕੀਤੇ ਜਿਸ ਵਿੱਚ ਉਨ੍ਹਾਂ ਭਾਰਤ ਨਾਲ ਵਪਾਰ ਬੰਦ ਕਰਨ ਦੀ ਗੱਲ ਆਖੀ, ਇਸ ਤੋਂ ਇਲਾਵਾ ਭਾਰਤ ਲਈ ਆਪਣੀ ਏਅਰ ਸਪੇਸ ਬੰਦ ਕਰਨ ਦੀ ਗੱਲ ਕਹੀ ਹੈ। ਇਸ ਤੋਂ ਇਲਾਵਾ ਦੋਵਾਂ ਦੇਸ਼ਾਂ ਦੇ ਚੰਗੇ ਸਬੰਧਾਂ ਨੂੰ ਦਰਸਾਉਂਦੀ ਸਮਝੌਤਾ ਐਕਸਪ੍ਰੈਸ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਹੈ। ਹੁਣ ਆਈ ਜਾਣਕਾਰੀ ਮੁਤਾਬਕ ਪਾਕਿਸਤਾਨ ਸਰਕਾਰ ਨੇ ਭਾਰਤ ਰਿਆਸਤ ਦੀ ਫ਼ਿਲਮਾਂ ਵੀ ਆਪਣੇ ਦੇਸ਼ ਵਿੱਚ ਬੈਨ ਕਰ ਦਿੱਤੀਆਂ ਹਨ।

ਲਗਾਤਾਰ ਪਾਕਿਸਤਾਨ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਇਸ ਮੁੱਦ ਨੂੰ ਕੌਮਾਂਤਰੀ ਪੱਧਰ ਤੇ ਚੁੱਕਣਗੇ। ਇਸ ਦੌਰਾਨ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਤੇ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਫ਼ੋਨ ਰਾਹੀਂ ਗੱਲਬਾਤ ਕੀਤੀ ਹੈ। ਖ਼ਾਨ ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਰਿਆਸਤਾਂ ਦੇ ਮੁਖੀਆਂ ਨਾਲ ਗੱਲਬਾਤ ਕਰ ਰਹੇ ਕਿ ਇਸ ਨਾਲ ਭਾਰਤ ਤੇ ਦਬਾਅ ਪਾਇਆ ਜਾ ਸਕੇ।

ABOUT THE AUTHOR

...view details