ਲਾਹੌਰ: ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਨਾਂਅ ਦਾ ਖ਼ਤਰਨਾਕ ਵਾਇਰਸ ਇਸ ਵੇਲੇ 185 ਦੇਸ਼ਾਂ ਵਿੱਚ ਫ਼ੈਲ ਚੁੱਕਿਆ ਹੈ। ਇਸ ਵਾਇਰਸ ਨਾਲ ਦੁਨੀਆ ਭਰ ਵਿੱਚ 11 ਹਜ਼ਾਰ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਾਇਰਸ ਨਾਲ ਪਾਕਿਸਤਾਨ ਵਿੱਚ ਇੱਕ ਹੋਰ ਮੌਤ ਹੋਣ ਦੀ ਪੁਸ਼ਟੀ ਹੋਈ ਹੈ।
ਪਾਕਿਸਤਾਨ ਵਿੱਚ ਕੋਰੋਨਾ ਨਾਲ ਇੱਕ ਹੋਰ ਮੌਤ, ਪੀੜਤਾਂ ਦੀ ਗਿਣਤੀ 500 ਤੋਂ ਪਾਰ
ਪਾਕਿਸਤਾਨ ਵਿੱਚ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 500 ਦਾ ਅੰਕੜਾ ਪਾਰ ਗਈ ਹੈ ਅਤੇ ਇਸ ਵਾਇਰਸ ਨਾਲ 3 ਲੋਕਾਂ ਦੀ ਮੌਤ ਹੋਣ ਦੀ ਵੀ ਪੁਸ਼ਟੀ ਹੋ ਚੁੱਕੀ ਹੈ।
ਕੋਰੋਨਾ ਵਾਇਰਸ
ਪਾਕਿਸਤਾਨ ਵਿੱਚ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 500 ਦਾ ਅੰਕੜਾ ਪਾਰ ਗਈ ਹੈ ਅਤੇ ਇਸ ਵਾਇਰਸ ਨਾਲ 3 ਲੋਕਾਂ ਦੀ ਮੌਤ ਹੋਣ ਦੀ ਵੀ ਪੁਸ਼ਟੀ ਹੋ ਚੁੱਕੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਮੌਤ ਸਿੰਧ ਦੀ ਰਾਜਧਾਨੀ ਕਰਾਚੀ ਵਿੱਚ ਹੋਈ ਹੈ। ਪਾਕਿਸਤਾਨ ਦੇ ਇਸ ਖਿੱਤੇ ਵਿੱਚ ਪੂਰੇ ਮੁਲਕ ਨਾਲੋਂ ਕੋਰੋਨਾ ਦੇ ਜ਼ਿਆਦਾ ਮਰੀਜ਼ ਸਾਹਮਣੇ ਆਏ ਹਨ।
ਪੂਰੇ ਵਿਸ਼ਵ ਵਿੱਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 2.75 ਲੱਖ ਦਾ ਅੰਕੜਾ ਵੀ ਪਾਰ ਕਰ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੀ 11000 ਦਾ ਅੰਕੜਾ ਪਾਰ ਕਰ ਗਈ ਹੈ।