ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਧਾਰਾ 370 ਵਾਲੇ ਫ਼ੈਸਲੇ ਨੂੰ ਲੈ ਕੇ ਪਾਕਿਸਤਾਨ ਘਬਰਾ ਗਿਆ ਹੈ। ਪਾਕਿਸਤਾਨ ਦੇ ਵਜ਼ੀਰ ਏ ਆਜ਼ਮ ਇਮਰਾਨ ਖ਼ਾਨ ਇਸ ਨੂੰ ਲੈ ਕੇ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਬੁੱਧਵਾਰ ਨੂੰ ਰਾਸ਼ਟਰੀ ਸੁਰੱਖਿਆ ਕਮੇਟੀ ਨਾਲ ਇੱਕ ਮੀਟਿੰਗ ਵੀ ਕੀਤੀ। ਇਸ ਮੀਟਿੰਗ ਵਿੱਚ ਪਾਕਿਸਤਾਨ ਨੇ ਭਾਰਤ ਨਾਲ ਆਪਣੇ ਕੂਟਨੀਤਕ ਸਬੰਧਾਂ ਦਾ ਦਰਜਾ ਘਟਾਉਣ ਦਾ ਫ਼ੈਸਲਾ ਕੀਤਾ। ਪਾਕਿਸਤਾਨ ਨੇ ਕਿਹਾ ਕਿ ਉਹ ਕਸ਼ਮੀਰ ਬਾਰੇ ਭਾਰਤ ਦੇ ਤਾਜ਼ਾ ਫ਼ੈਸਲੇ ਸਬੰਧੀ (ਯੂਐਨਐਸਸੀ) ਕੋਲ ਮੁੱਦਾ ਚੁੱਕੇਗਾ।
ਧਾਰਾ 370 ਦੇ ਖ਼ਾਤਮੇ ਨੂੰ ਦੇਖਦੇ ਹੋਏ ਇਮਰਾਨ ਖ਼ਾਨ ਨੇ ਭਾਰਤ ਨਾਲ ਦੋਹਰੇ ਵਪਾਰਕ ਸਬੰਧ ਵੀ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ।