ਪੰਜਾਬ

punjab

ETV Bharat / international

ਕਾਬੁਲ ਵਿੱਚ ਸੁਪਰੀਮ ਕੋਰਟ ਦੇ ਜੱਜ ਦੀ ਹੱਤਿਆ - Afghan Supreme Court Judge

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸੁਪਰੀਮ ਕੋਰਟ ਦੇ ਇੱਕ ਜੱਜ ਅਬਦੁੱਲ ਜਮੀਲ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਾਲਾਂਕਿ ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਕਾਬੁਲ ਵਿੱਚ ਸੁਪਰੀਮ ਕੋਰਟ ਦੇ ਜੱਜ ਦੀ ਹੱਤਿਆ
ਕਾਬੁਲ ਵਿੱਚ ਸੁਪਰੀਮ ਕੋਰਟ ਦੇ ਜੱਜ ਦੀ ਹੱਤਿਆ

By

Published : Dec 6, 2020, 8:09 AM IST

ਕਾਬੁਲ: ਦੇਸ਼ ਦੀ ਰਾਜਧਾਨੀ ਵਿੱਚ ਅਫਗਾਨ ਸੁਪਰੀਮ ਕੋਰਟ ਦੇ ਇੱਕ ਜੱਜ ਦੀ ਹੱਤਿਆ ਕਰ ਦਿੱਤੀ ਗਈ ਹੈ। ਸ਼ਨੀਵਾਰ ਨੂੰ ਸਥਾਨਕ ਮੀਡੀਆ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ।

ਇੱਕ ਨਿਉਜ਼ ਏਜੰਸੀ ਨੇ ਆਪਣੀ ਰਿਪੋਰਟ ਵਿੱਚ ਦੱਸਿਆ ਹੈ ਕਿ ਅਬਦੁੱਲ ਜਮੀਲ ਨੂੰ ਰਹਿਮਾਨ ਮੀਨਾ ਨੇੜੇ ਪੁਲਿਸ ਜ਼ਿਲ੍ਹਾ 8 ਵਿੱਚ ਇੱਕ ਮਸਜਿਦ ਦੇ ਬਾਹਰ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਗੋਲੀ ਮਾਰ ਹੱਤਿਆ ਕਰ ਦਿੱਤੀ ਗਈ।

ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਹਾਲਾਂਕਿ, ਅਫਗਾਨਿਸਤਾਨ ਦੇ ਪ੍ਰਸ਼ਾਸਨ ਨੇ ਆਮ ਤੌਰ 'ਤੇ ਇਨ੍ਹਾਂ ਕੱਤਲੇਆਮ ਨੂੰ ਤਾਲਿਬਾਨ ਅੱਤਵਾਦੀਆਂ ਦੁਆਰਾ ਨਿਸ਼ਾਨਾ ਬਣਾਏ ਗਏ ਹਮਲੇ ਮੰਨਦੇ ਹਨ।

ਹਾਲ ਹੀ ਦੇ ਸਾਲਾਂ ਵਿੱਚ, ਇਹੀ ਅੱਤਵਾਦੀਆਂ ਨੇ ਕਈ ਨਾਗਰਿਕਾਂ ਅਤੇ ਸੈਨਾ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਨਵੰਬਰ ਦੇ ਮਹੀਨੇ ਵਿੱਚ ਅਫਗਾਨਿਸਤਾਨ ਵਿੱਚ ਹੋਏ ਇਨ੍ਹਾਂ ਹਮਲਿਆਂ ਵਿੱਚ ਤਕਰੀਬਨ 44 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ।

ABOUT THE AUTHOR

...view details