ਢਾਕਾ: ਬੰਗਲਾਦੇਸ਼ ਵਿੱਚ ਮਾਨਸੂਨ ਸ਼ੁਰੂ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ ਥਾਂ-ਥਾਂ ਹੜ੍ਹ ਦਾ ਖ਼ਤਰਾ ਵੱਧ ਗਿਆ ਹੈ। ਇਸੇ ਸਥਿਤੀ ਨੂੰ ਵੇਖਦਿਆਂ ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਦੇ ਨਾਲ ਹੀ ਨਦੀਆਂ ਤੇਜ਼ ਮੀਂਹ ਕਾਰਨ ਉਫ਼ਾਨ ਉੱਤੇ ਹਨ, ਜਿਸ ਨਾਲ ਲੋਕਾਂ ਦੀ ਜਾਨ-ਮਾਲ, ਖੇਤੀਬਾੜੀ ਜ਼ਮੀਨਾਂ ਨੂੰ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ।
ਭਾਰਤ ਦੇ ਮੇਘਾਲਿਆ ਅਤੇ ਅਸਾਮ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ ਕਾਰਨ ਬੰਗਲਾਦੇਸ਼ ਦੇ ਕਈ ਇਲਾਕਿਆਂ ਵਿੱਚ ਬਹੁਤ ਸਾਰਾ ਪਾਣੀ ਪਹੁੰਚ ਗਿਆ ਹੈ। ਬੰਗਲਾਦੇਸ਼ ਵਿੱਚ ਬ੍ਰਹਮਪੁੱਤਰ ਨਦੀ, ਜਿਸ ਨੂੰ ਯਮਨਾ ਕਿਹਾ ਜਾਂਦਾ ਹੈ, ਖ਼ਤਰੇ ਦੇ ਨਿਸ਼ਾਨ ਤੋਂ 55 ਸੈ.ਮੀ. ਤੋਂ ਉੱਪਰ ਵਗ ਰਹੀ ਹੈ।