ਪੰਜਾਬ

punjab

ETV Bharat / international

550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵੱਲੋਂ ਕੀਤਾ ਗਿਆ ਵੱਡਾ ਐਲਾਨ - occasion

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਨੇ 10 ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਐਲਾਨ ਕੀਤਾ ਹੈ।

ਨਨਕਾਣਾ ਸਾਹਿਬ

By

Published : Jun 23, 2019, 5:06 AM IST

ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਪਾਕਿਸਤਾਨ ਨੇ ਆਮ ਯਾਤਰਾਵਾਂ ਨਾਲੋਂ ਤਿੰਨ ਗੁਣਾ ਵਧੇਰੇ ਵੀਜ਼ਾ ਜਾਰੀ ਕਰੇਗਾ। ਪਾਕਿ ਗਵਰਨਰ ਚੌਧਰੀ ਸਰਵਰ ਨੇ ਐਲਾਨ ਕੀਤਾ ਕਿ ਪਾਕਿਸਤਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 10 ਹਜ਼ਾਰ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਦੇਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਨਨਕਾਣਾ ਸਾਹਿਬ ਵਿਖੇ ਦੋ ਟੈਂਟ ਸਿਟੀ ਸਥਾਪਤ ਕੀਤੇ ਜਾਣਗੇ।

ਨਨਕਾਣਾ ਸਾਹਿਬ ਵਿੱਖੇ ਨਤਮਸਤਕ ਹੋਣ ਤੋਂ ਬਾਅਦ ਚੌਧਰੀ ਸਰਵਰ ਨੇ ਕਿਹਾ ਕਿ ਇਸ ਵਾਰ ਦੇਸ਼- ਵਿਦੇਸ਼ ਤੋਂ ਲਗਭਗ ਇੱਕ ਲੱਖ ਸ਼ਰਧਾਲੂਆਂ ਦੇ ਪੁੱਜਣ ਦੀ ਆਸ ਹੈ। ਚੌਧਰੀ ਨੇ ਕਿਹਾ ਕਿ ਇਸ ਯਾਤਰਾ 'ਚ ਸ਼ਰਧਾਲੂ ਕੇਬਲ ਅਮਰੀਕੀ ਡਾਲਰ ਹੀ ਲੈ ਕੇ ਆਉਣ ਤਾਂ ਜੋਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ।

ABOUT THE AUTHOR

...view details