ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੋੜ ਭੰਨ ਕੀਤੇ ਜਾਣ ਦੇ ਮਾਮਲੇ 'ਤੇ ਹੈਰਾਨਗੀ ਪ੍ਰਗਟ ਕਰਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਹੈ।
ਪਾਕਿ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੋੜ ਭੰਨ ਦੀ ਕੈਪਟਨ ਨੇ ਕੀਤੀ ਨਿਖੇਧੀ
ਮੁੱਖ ਮੰਤਰੀ ਨੇ ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਤੋੜ ਭੰਨ ਕੀਤੇ ਜਾਣ ਦੇ ਮਾਮਲੇ ਦੀ ਨਿਖੇਧੀ ਕੀਤੀ। ਇਸ ਦੇ ਨਾਲ ਹੀ ਪਾਕਿਸਤਾਨ ਸਰਕਾਰ ਨੂੰ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਕੈਪਟਨ ਨੇ ਇਸ ਘਟਨਾ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਭ ਤੋਂ ਜ਼ਿਆਦਾ ਸਤਿਕਾਰਯੋਗ ਸਿੱਖ ਸ਼ਾਸਕ ਦੇ ਬੁੱਤ ਦੀ ਬੇਅਦਬੀ ਕਰਨਾ ਬੇਹੱਦ ਨਿੰਦਣਯੋਗ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪਾਕਿਸਤਾਨ ਸਰਕਾਰ ਨੂੰ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਸ਼ਾਹੀ ਕਿਲਾ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ 2 ਲੋਕਾਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਸੀ। ਪੁਲਿਸ ਨੇ ਮਾਮਲਾ ਦਰਜ ਕਰ ਦੋਸ਼ਿਆਂ ਨੂੰ ਗ੍ਰਿਫਤਾਰ ਕਰਕੇ ਅਤੇ ਭਰੋਸਾ ਦਿੱਤਾ ਹੈ ਕਿ ਬੁੱਤ ਦੀ ਮੁਰੰਮਤ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।