ਨਵੀਂ ਦਿੱਲੀ: ਚੀਨ ਨੇ ਇੱਕ ਵਾਰ ਮੁੜ ਭਾਰਤ ਵਿਰੁੱਧ ਜ਼ਹਿਰ ਉਗਲਿਆ ਹੈ। ਭਾਰਤ ਵੱਲੋਂ 44 ਨਵੇਂ ਪੁਲਾਂ ਦਾ ਉਦਘਾਟਨ ਕਰਨ ਤੋਂ ਬੁਖਲਾਏ ਚੀਨ ਨੇ ਕਿਹਾ ਹੈ ਕਿ ਉਹ ਲੱਦਾਖ਼ ਨੂੰ ਕੇਂਦਰ ਸ਼ਾਸਿਤ ਸੂਬੇ (ਯੂ.ਟੀ.) ਵਜੋਂ ਮਾਨਤਾ ਨਹੀਂ ਦਿੰਦਾ ਅਤੇ ਭਾਰ ਨੇ ਇਸ ਨੂੰ ਨਾਜਾਇਜ਼ ਤੌਰ 'ਤੇ ਦਰਜਾ ਦਿੱਤਾ ਹੈ। ਚੀਨ ਵੱਲੋਂ ਇਹ ਟਿੱਪਣੀ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਮਪਿਓ ਵੱਲੋਂ ਦਿੱਤੇ ਗਏ ਬਿਆਨ ਦੇ ਤਿੰਨ ਦਿਨ ਬਾਅਦ ਆਈ ਹੈ। ਪੋਮਪਿਓ ਨੇ ਕਿਹਾ ਸੀ ਕਿ ਚੀਨ ਨੇ ਭਾਰਤ ਵਿਰੁੱਧ ਕੰਟਰੋਲ ਰੇਖਾ (ਐਲਏਸੀ) 'ਤੇ 60,000 ਫ਼ੌਜੀਆਂ ਨੂੰ ਤੈਨਾਤ ਕੀਤਾ ਹੈ।
ਚੀਨੇ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਆਨ ਨੇ ਮੀਡੀਆ ਨੂੰ ਦੱਸਿਆ ਕਿ ਬੀਜਿੰਗ ਖੇਤਰ ਵਿੱਚ ਭਾਰਤ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਦਾ ਵਿਰੋਧ ਕਰਦਾ ਹੈ। ਝਾਓ, ਲੱਦਾਖ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਚੀਨ ਦੇ ਨਾਲ ਲਗਦੀ ਐਲਏਸੀ ਨਜ਼ਦੀਕ ਬਣਾਏ ਗਏ 44 ਪੁਲਾਂ ਨਾਲ ਜੁੜੇ ਇੱਕ ਸਵਾਲ ਦਾ ਜਵਾਬ ਦੇ ਰਹੇ ਸੀ, ਜਿਨ੍ਹਾਂ ਦਾ ਹਾਲ ਹੀ ਵਿੱਚ ਉਦਘਾਟਨ ਕੀਤਾ ਗਿਆ ਹੈ। ਲਿਜਿਆਨ ਨੇ ਮੀਡੀਆ ਨੂੰ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਚੀਨ ਨਾਜਾਇਜ਼ ਤੌਰ 'ਤੇ ਕੇਂਦਰ ਸ਼ਾਸਿਤ ਸੂਬਾ ਬਣਾਏ ਗਏ ਲੱਦਾਖ਼ ਅਤੇ ਅਰੁਣਾਚਲ ਪ੍ਰਦੇਸ਼ ਨੂੰ ਮਾਨਤਾ ਨਹੀਂ ਦਿੰਦਾ ਹੈ। ਅਸੀਂ ਸਰਹੱਦੀ ਖੇਤਰਾਂ ਵਿੱਚ ਫੌਜੀ ਵਿਵਾਦ ਦੇ ਉਦੇਸ਼ ਨਾਲ ਬੁਨਿਆਦੀ ਸਹੂਲਤਾਂ ਦੇ ਵਿਕਾਸ ਦੇ ਵਿਰੁੱਧ ਹਾਂ।
ਭਾਰਤ ਨੂੰ ਹੀ ਦੋਸ਼ੀ ਠਹਿਰਾਇਆ