ਬੀਜਿੰਗ: ਚੀਨ ਨੇ ਸੋਮਵਾਰ ਨੂੰ ਭਾਰਤੀ ਕੇਂਦਰੀ ਮੰਤਰੀ ਅਤੇ ਸਾਬਕਾ ਭਾਰਤੀ ਫ਼ੌਜ ਚੀਫ਼ ਜਨਰਲ (ਸੇਨਾਮੁਕਤ) ਵੀ.ਕੇ ਸਿੰਘ ਦੇ ਬਿਆਨ ਬਾਰੇ ਕੁੱਝ ਕਹਿਣ ਤੋਂ ਨਾਂਹ ਕਰ ਦਿੱਤੀ ਹੈ। ਵੀ.ਕੇ ਸਿੰਘ ਨੇ ਕਿਹਾ ਸੀ ਕਿ ਗਲਵਾਨ ਘਾਟੀ ਝੜਪ ਵਿੱਚ ਚੀਨੀ ਫ਼ੌਜ ਦੇ ਵੀ 40 ਫ਼ੌਜੀ ਮਾਰੇ ਗਏ ਸਨ।
ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜਾਓ ਲਿਜਿਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਅਤੇ ਚੀਨ ਇਸ ਮਾਮਲੇ ਨੂੰ ਲੈ ਡਿਪਲੋਮੈਟਿਕ ਅਤੇ ਫ਼ੌਜੀ ਅਧਿਕਾਰੀਆਂ ਰਾਹੀਂ ਸੁਲਝਾਉਣ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ।
ਵੀ.ਕੇ ਸਿੰਘ ਦੇ ਬਿਆਨ ਬਾਰੇ ਪੁੱਛੇ ਜਾਣ ਤੇ ਲਿਜਿਅਨ ਨੇ ਕਿਹਾ ਕਿ ਮੈਨੂੰ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ।