ਬੀਜਿੰਗ:ਅਫਗਾਨਿਸਤਾਨ ਸੰਕਟ ਅਤੇ ਤਾਲਿਬਾਨ (Taliban) ਵਿਰੁੱਧ ਸੰਭਾਵਿਤ ਆਰਥਿਕ ਪਾਬੰਦੀਆਂ 'ਤੇ ਚਰਚਾ ਕਰਨ ਲਈ ਮੰਗਲਵਾਰ ਨੂੰ ਪ੍ਰਸਤਾਵਿਤ ਜੀ 7 ਬੈਠਕ ਤੋਂ ਪਹਿਲਾਂ ਚੀਨ ਨੇ ਕਿਹਾ ਕਿ ਅਮਰੀਕਾ ਅਤੇ ਉਸਦੇ ਸਹਿਯੋਗੀ ਦੇਸ਼ਾਂ ਨੂੰ ਅਤੀਤ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਸਮਝਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
ਚੀਨ ਨੇ ਕਿਹਾ ਕਿ ਤਾਲਿਬਾਨ ਵਿਰੁੱਧ ਪਾਬੰਦੀਆਂ ਲਾਉਣ ਦਾ ਕਦਮ ਸਾਰਥਿਕ ਸਾਬਤ ਨਹੀਂ ਹੋਵੇਗਾ।
ਯੂਕੇ ਤੋਂ ਇਲਾਵਾ, ਜੀ 7 ਦੇਸ਼ ਕੈਨੇਡਾ(Canada), ਫਰਾਂਸ(France) , ਜਰਮਨੀ, ਇਟਲੀ, ਜਾਪਾਨ ਅਤੇ ਅਮਰੀਕਾ ਹਨ। ਜੀ 7 ਦੇਸ਼ਾਂ ਦੇ ਨੇਤਾਵਾਂ ਦੀ ਮੰਗਲਵਾਰ ਨੂੰ ਇੱਕ ਡਿਜੀਟਲ ਮੀਟਿੰਗ ਹੋਈ।ਜਿਸ ਵਿੱਚ ਤਾਲਿਬਾਨ ਦੇ ਕਬਜ਼ੇ ਕੀਤੇ ਜਾਣ ਤੋਂ ਬਾਅਦ ਅਫਗਾਨਿਸਤਾਨ ਦੀ ਸਥਿਤੀ 'ਤੇ ਚਰਚਾ ਕੀਤੀ ਜਾਵੇਗੀ।
ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਇਸ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਾਨਸਨ ਨੇ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਤਾਲਿਬਾਨ ਦਾ ਨਿਰਣਾ ਉਨ੍ਹਾਂ ਦੇ ਕੰਮਾਂ ਦੁਆਰਾ ਕੀਤਾ ਜਾਵੇਗਾ। ਉਨ੍ਹਾਂ ਦੇ ਸ਼ਬਦਾਂ ਨਾਲ ਨਹੀਂ।
ਅਮਰੀਕੀ ਫ਼ੌਜੀਆਂ ਦੀ ਵਾਪਸੀ ਤੋਂ ਦੋ ਹਫ਼ਤੇ ਪਹਿਲਾਂ 15 ਅਗਸਤ ਨੂੰ ਤਾਲਿਬਾਨ ਨੇ ਅਫ਼ਗਾਨਿਸਤਾਨ ਉਤੇ ਕਬਜਾ ਕਰ ਲਿਆ।ਜਿਸ ਨਾਲ ਰਾਸ਼ਟਰਪਤੀ ਅਸ਼ਰਫ਼ ਗਨੀ ਨੂੰ ਦੇਸ਼ ਛੱਡ ਕੇ ਸੰਯੁਕਤ ਅਰਬ ਅਮੀਰਾਤ (ਯੂਏਈ) ਜਾਣ ਲਈ ਮਜਬੂਰ ਹੋਣਾ ਪਿਆ।
ਡਾਉਨਿੰਗ ਸਟ੍ਰੀਟ ਨੇ ਕਿਹਾ ਕਿ ਮੀਟਿੰਗ ਦੌਰਾਨ, ਜਾਨਸਨ ਸਮੂਹ (ਜੀ) ਸੱਤ ਦੇ ਨੇਤਾਵਾਂ ਨੂੰ ਅਫਗਾਨਿਸਤਾਨ ਦੇ ਲੋਕਾਂ ਦੇ ਨਾਲ ਖੜ੍ਹੇ ਹੋਣ ਅਤੇ ਸ਼ਰਨਾਰਥੀ ਅਤੇ ਮਾਨਵਤਾਵਾਦੀ ਸਹਾਇਤਾ ਨੂੰ ਮਜ਼ਬੂਤ ਕਰਨ ਲਈ ਕਿਹਾ।
ਤਾਲਿਬਾਨ 'ਤੇ ਨਵੀਆਂ ਪਾਬੰਦੀਆਂ ਲਾਉਣ ਦੀ ਜੀ -7 ਨੇਤਾਵਾਂ ਦੀ ਯੋਜਨਾ' ਤੇ ਉਨ੍ਹਾਂ ਦੀ ਪ੍ਰਤੀਕਿਰਿਆ ਬਾਰੇ ਪੁੱਛੇ ਜਾਣ 'ਤੇ, ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਾਂਗ ਵੇਨਬਿਨ ਨੇ ਇੱਥੇ ਇੱਕ ਨਿਊਜ਼ ਕਾਨਫਰੰਸ ਵਿੱਚ ਕਿਹਾ ਕਿ ਪਾਬੰਦੀਆਂ ਅਤੇ ਦਬਾਅ ਬਣਾਉਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਅਫਗਾਨਿਸਤਾਨ ਇੱਕ ਸੁਤੰਤਰ, ਪ੍ਰਭੂਸੱਤਾ ਰਾਸ਼ਟਰ ਹੈ। ਅਮਰੀਕਾ ਅਤੇ ਉਸਦੇ ਸਹਿਯੋਗੀਆਂ ਨੂੰ ਅਤੀਤ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਅਫਗਾਨਿਸਤਾਨ ਨਾਲ ਜੁੜੇ ਮੁੱਦਿਆਂ 'ਤੇ ਸਮਝਦਾਰੀ ਨਾਲ ਕੰਮ ਕਰਨਾ ਚਾਹੀਦਾ ਹੈ।
ਬੁਲਾਰੇ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਸਖਤ ਪਾਬੰਦੀਆਂ ਅਤੇ ਦਬਾਅ ਬਣਾਉਣ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਸਾਡਾ ਮੰਨਣਾ ਹੈ ਕਿ ਅਫਗਾਨਿਸਤਾਨ ਵਿੱਚ ਸ਼ਾਂਤੀ ਅਤੇ ਪੁਨਰ ਨਿਰਮਾਣ ਨੂੰ ਅੱਗੇ ਵਧਾਉਂਦੇ ਹੋਏ, ਅੰਤਰਰਾਸ਼ਟਰੀ ਭਾਈਚਾਰੇ ਨੂੰ ਵਿਚਾਰ ਕਰਨਾ ਚਾਹੀਦਾ ਹੈ ਕਿ ਲੋਕਤੰਤਰ ਦੇ ਬਹਾਨੇ ਫੌਜੀ ਦਖਲ ਨੂੰ ਕਿਵੇਂ ਰੋਕਿਆ ਜਾਵੇ।
ਇਹ ਵੀ ਪੜੋ:ਦੇਖੋ, ਇਸ ਰਸਤੇ ਤੋਂ ਵਾਪਸ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ