ਨਵੀਂ ਦਿੱਲੀ: ਚੀਨ ਵਿੱਚ ਮਹਾਂਮਾਰੀ ਦਾ ਰੂਪ ਲੈ ਚੁੱਕੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਵਧਦਾ ਹੀ ਜਾ ਰਿਹਾ ਹੈ। ਤਾਜ਼ਾ ਰਿਪੋਰਟ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 803 ਹੋ ਗਈ ਹੈ।
ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆਏ 803 ਲੋਕਾਂ ਦੀ ਮੌਤ, 37,000 ਵਾਇਰਸ ਨਾਲ ਪੀੜਤ - ਕੋਰੋਨਾ ਵਾਇਰਸ
ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 37 ਹਜ਼ਾਰ 'ਤੇ ਪਹੁੰਚ ਗਈ ਹੈ। ਤਾਜ਼ਾ ਰਿਪੋਰਟ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ 803 ਹੋ ਗਈ ਹੈ।
ਕੋਰੋਨਾ ਵਾਇਰਸ
ਚੀਨ ਦੇ ਸਿਹਤ ਅਧਿਕਾਰੀਆਂ ਮੁਤਾਬਕ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 37 ਹਜ਼ਾਰ ਤੇ ਪਹੁੰਚ ਗਈ ਹੈ। ਕੋਰੋਨਾ ਵਾਇਰਸ ਨਾਲ ਚੀਨ ਵਿੱਚ ਇੱਕ ਅਮਰੀਕੀ ਮਹਿਲਾ ਅਤੇ ਜਾਪਾਨੀ ਪੁਰਸ਼ ਦੀ ਵੀ ਜਾਨ ਜਾ ਚੁੱਕੀ ਹੈ।
ਚੀਨ ਵਿੱਚ ਫ਼ੈਲੇ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਜੇ ਤੱਕ ਇਸ ਦੀ ਰੋਕਥਾਮ ਲਈ ਕੋਈ ਢੁਕਵਾਂ ਇਲਾਜ ਨਹੀਂ ਬਣਿਆ ਹੈ। ਇਸ ਦੇ ਮੱਦੇਨਜ਼ਰ ਕਈ ਦੇਸ਼ਾਂ ਨੇ ਚੀਨ ਲਈ ਉਡਾਣਾ ਬੰਦ ਕਰ ਦਿੱਤੀਆਂ ਹਨ। ਜਿਹੜੇ ਮੁਲਕਾਂ ਦੇ ਨਾਗਰਿਕ ਇਸ ਦੌਰਾਨ ਚੀਨ ਵਿੱਚ ਫਸੇ ਹੋਏ ਹਨ ਉਨ੍ਹਾਂ ਮੁਲਕਾਂ ਵੱਲੋਂ ਨਾਗਰਿਕਾਂ ਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।