ਅੰਮ੍ਰਿਤਸਰ: ਕਾਂਗਰਸ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪਿਆ ਗਿਆ ਹੈ। ਜਿਸ ਤੋਂ ਸਿੱਧੂ ਨੂੰ ਪਾਕਿਸਤਾਨ ਤੋਂ ਸਿੱਖਾਂ ਵਲੋਂ ਵਧਾਈ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਸਿੱਖਾਂ ਨੇ ਨਵਜੋਤ ਸਿੱਧੂ ਤੋਂ ਇੱਕ ਖਾਸ ਮੰਗ ਵੀ ਰੱਖੀ ਹੈ।
ਨਵਜੋਤ ਸਿੱਧੂ ਨੂੰ ਪ੍ਰਧਾਨਗੀ 'ਤੇ ਪਾਕਿਸਤਾਨ ਤੋਂ ਆਈ ਵਧਾਈ, ਨਾਲ ਰੱਖੀ ਇਹ ਮੰਗ... ਇਸ ਸਬੰਧੀ ਦੱਸਦਿਆਂ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਮੈਂਬਰ ਇੰਦਰਜੀਤ ਸਿੰਘ ਨੇ ਨਵਜੋਤ ਸਿੱਧੂ ਨੂੰ ਮੁਬਾਰਕਬਾਦ ਦਿੰਦਿਆਂ ਇਹ ਮੰਗ ਰੱਖੀ ਕਿ ਉਹ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਮੁੜ ਆਪਣੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ:ਤਖ਼ਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਦੀ ਹੋਈ ਚੋਣ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਿੱਧੂ ਦਾ ਹਰ ਪਾਕਿਸਤਾਨੀ ਸਿੱਖ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦੇ ਦੋਵਾਂ ਦੇਸ਼ਾਂ 'ਚ ਹਾਲਾਤ ਨੇ ਉਸ ਮੁਤਾਬਿਕ ਕਦੇ ਵੀ ਕਰਤਾਰਪੁਰ ਸਾਹਿਬ ਲਾਂਘਾ ਨਹੀਂ ਖੁੱਲ੍ਹ ਸਕਦਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਮੁੜ ਇਸ ਮਾਮਲੇ 'ਤੇ ਗੰਭੀਰਤਾ ਦਿਖਾਉਣ ਅਤੇ ਲਾਂਘੇ ਨੂੰ ਖੁੱਲ੍ਹਵਾਉਣ ਤਾਂ ਜੋ ਭਾਰਤੀ ਸੰਗਤਾਂ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਆ ਸਕਣ।
ਇਹ ਵੀ ਪੜ੍ਹੋ:ਇਸ ਮੁੱਦੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੁਲਾਈ ਅਹਿਮ ਬੈਠਕ