ਲਾਹੌਰ: ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਵਿੱਚ 131 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ ਜਿਸ ਤੋਂ ਬਾਅਦ ਮੁਲਕ ਵਿੱਚ ਇਹ ਅੰਕੜਾ 186 ਤੱਕ ਪਹੁੰਚ ਗਿਆ ਹੈ।
ਪਾਕਿਸਤਾਨ ਵਿੱਚ ਕੋਰੋਨਾ ਦੇ ਜ਼ਿਆਦਾ ਮਾਮਲੇ ਸਿੰਧ ਸੂਬੇ ਵਿੱਚੋਂ ਆਏ ਹਨ। ਇਹ ਦੱਸ ਦਈਏ ਕਿ ਐਤਵਾਰ ਤੱਕ ਇਸ ਦੇਸ਼ ਵਿੱਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 53 ਸੀ ਜੋ ਕਿ ਇੱਕਦਮ ਵਧ ਕੇ 186 ਤੱਕ ਪਹੁੰਚ ਗਈ ਹੈ।
ਪਾਕਿ ਸਰਕਾਰ ਦੇ ਬੁਲਾਕੇ ਮੁਰਤਜਾ ਨੇ ਦੱਸਿਆ ਕਿ ਇਹ ਜੋ ਨਵੇਂ ਮਾਮਲੇ ਸਾਹਮਣੇ ਆਏ ਹਨ ਇਹ ਉਹੀ ਲੋਕ ਹਨ ਜਿੰਨ੍ਹਾਂ ਨੂੰ ਇਰਾਨ ਦੇ ਤਾਫਤਾਨ ਤੋਂ ਸਿੰਧ ਸੂਬੇ ਵਿੱਚ ਲਿਆਂਦਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਸਿੰਧ ਸੂਬੇ ਵਿੱਚ ਕੋਰੋਨਾ ਵਾਇਰਸ ਨਾਲ 76 ਲੋਕ ਪੀੜਤ ਹਨ ਜਿਨ੍ਹਾਂ ਵਿੱਚੋਂ ਮਹਿਜ਼ 2 ਹੀ ਲੋਕਾਂ ਦੀ ਸਿਹਤ ਵਿੱਚ ਸੁਧਾਰ ਹੋਇਆ ਹੈ ਅਜੇ ਵੀ 74 ਲੋਕਾਂ ਨੂੰ ਵੱਖਰੇ ਰੱਖਿਆ ਗਿਆ ਹੈ।
ਇਹ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸੂਬੇ ਦੇ ਅਧਿਕਾਰੀਆਂ ਨੇ ਯੂਨੀਵਰਸਿਟੀਆਂ, ਹੋਸਟਲਾਂ ਅਤੇ ਹੋਰਨਾ ਸਰਕਾਰੀ ਥਾਵਾਂ ਨੂੰ ਆਇਸੋਲੇਸ਼ਨ ਵਾਰਡ ਵਿੱਚ ਤਬਦੀਲ ਕਰ ਦਿੱਤਾ ਹੈ। ਜ਼ਿਕਰ ਕਰ ਦਈਏ ਕਿ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7 ਹਜ਼ਾਰ ਦਾ ਆਂਕੜਾ ਪਾਰ ਕਰ ਚੁੱਕੀ ਹੈ ਅਤੇ ਡੇਢ ਲੱਖ ਤੋਂ ਜ਼ਿਆਦਾ ਲੋਕ ਇਸ ਨਾਲ ਪੀੜਤ ਹਨ।